|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ : ਕੁਲਭੂਸ਼ਣ ਜਾਧਵ ਨੂੰ ਮਿਲੇਗਾ ਅਪੀਲ ਦਾ ਅਧਿਕਾਰ ਨੈਸ਼ਨਲ ਅਸੈਂਬਲੀ ਨੇ ਬਿੱਲ ਕੀਤਾ ਮਨਜ਼ੂਰ

ਲਾਹੌਰ (ਦੇਵ ਇੰਦਰਜੀਤ) : ਇਹ ਬਿੱਲ ਅੰਤਰਰਾਸ਼ਟਰੀ ਅਦਾਲਤ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਸਮਰੱਥ ਤੇ ਮੁੜ ਵਿਚਾਰ ਦਾ ਅਧਿਕਾਰ ਪ੍ਰਦਾਨ ਕਰਦਾ ਹੈ। 21 ਮੈਂਬਰੀ ਸਥਾਈ ਕਮੇਟੀ ਦੀ ਸਹਿਮਤੀ ਤੋਂ ਬਾਅਦ ਨੈਸ਼ਨਲ ਅਸੈਂਬਲੀ ਨੇ ਵੀਰਵਾਰ ਨੂੰ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨੂੰ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਐਕਟ’ ਨਾਂ ਦਿੱਤਾ ਗਿਆ ਹੈ। ਜਾਧਵ ਮਾਮਲੇ ’ਚ ਅੰਤਰਰਾਸ਼ਟਰੀ ਅਦਾ

NRI Post Desk · 1994 ਦਿਨ ਪਹਿਲਾਂ · ਅੱਪਡੇਟ 1994 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ : ਕੁਲਭੂਸ਼ਣ ਜਾਧਵ ਨੂੰ ਮਿਲੇਗਾ ਅਪੀਲ ਦਾ ਅਧਿਕਾਰ ਨੈਸ਼ਨਲ ਅਸੈਂਬਲੀ ਨੇ ਬਿੱਲ ਕੀਤਾ ਮਨਜ਼ੂਰ
📷 NRI Post Desk

ਲਾਹੌਰ (ਦੇਵ ਇੰਦਰਜੀਤ) : ਇਹ ਬਿੱਲ ਅੰਤਰਰਾਸ਼ਟਰੀ ਅਦਾਲਤ ਦੇ ਫ਼ੈਸਲੇ ਨੂੰ ਅਮਲ ’ਚ ਲਿਆਉਣ ਲਈ ਸਮਰੱਥ ਤੇ ਮੁੜ ਵਿਚਾਰ ਦਾ ਅਧਿਕਾਰ ਪ੍ਰਦਾਨ ਕਰਦਾ ਹੈ। 21 ਮੈਂਬਰੀ ਸਥਾਈ ਕਮੇਟੀ ਦੀ ਸਹਿਮਤੀ ਤੋਂ ਬਾਅਦ ਨੈਸ਼ਨਲ ਅਸੈਂਬਲੀ ਨੇ ਵੀਰਵਾਰ ਨੂੰ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨੂੰ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਐਕਟ’ ਨਾਂ ਦਿੱਤਾ ਗਿਆ ਹੈ। ਜਾਧਵ ਮਾਮਲੇ ’ਚ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਨੂੰ ਧਿਆਨ ’ਚ ਰੱਖਦੇ ਹੋਏ ਪਾਕਿਸਤਾਨ ਸਰਕਾਰ ਪਹਿਲਾਂ ਨੈਸ਼ਨਲ ਅਸੈਂਬਲੀ ’ਚ ਇਕ ਆਰਡੀਨੈਂਸ ਲਿਆਈ ਸੀ। ਇਹ ਐਕਟ ਪੂਰੇ ਪਾਕਿਸਤਾਨ ’ਚ ਲਾਗੂ ਹੋਵੇਗਾ ਤੇ ਤਤਕਾਲ ਪ੍ਰਭਾਵੀ ਹੋ ਜਾਵੇਗਾ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਇਹ ਸਾਰੇ international court ਦੇ ਉਸ ਫ਼ੈਸਲੇ ਤੋਂ ਬਾਅਦ ਸੰਭਵ ਹੋ ਸਕਿਆ ਹੈ ਜਿਸ ’ਚ ਕੋਰਟ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਤੇ ਇਸ ਦੀ ਸਮੀਖਿਆ ਕਰਨ ਲਈ ਕਿਹਾ ਸੀ। ਦੱਸਣਯੋਗ ਹੈ ਕਿ ਇਮਰਾਨ ਸਰਕਾਰ ਵਿਰੋਧੀਆਂ ਨੂੰ ਛੱਡ ਕੇ ਸਾਲ 2020 ’ਚ ਆਈਸੀਜੇ ਦੇ ਫ਼ੈਸਲੇ ਦੇ ਮੱਦੇਨਜ਼ਰ ਨੈਸ਼ਨਲ ਅਸੈਂਬਲੀ ’ਚ ਇਕ ਹੁਕਮ ਪਾਸ ਕੀਤਾ ਸੀ। ਭਾਰਤੀ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਦੀ ਫ਼ੌਜ ਅਦਾਲਤ ਨੇ ਸਾਲ 2017 ’ਚ ਜਾਸੂਸੀ ਕਰਨ ਤੇ ਅੱਤਵਾਦ ਦੇ ਦੋਸ਼ ’ਚ ਮੌਤ ਦੀ ਸਜ਼ਾ ਸੁਣਾਈ ਸੀ।

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਉਸ ਵਿਧਾਇਕ ਬਿੱਲ ਨੂੰ ਮਨਜ਼ਰੀ ਪ੍ਰਦਾਨ ਕਰ ਦਿੱਤੀ ਹੈ ਜੋ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਆਪਣੀ ਸਜ਼ਾ ਖ਼ਿਲਾਫ਼ ਦੇਸ਼ ਦੇ ਹਾਈ ਕੋਰਟ ’ਚ ਅਪੀਲ ਕਰਨ ਦੀ ਆਗਿਆ ਪ੍ਰਦਾਨ ਕਰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!