|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਦੇ ਝੂਠ ਦਾ ਭਾਰਤ ਨੇ ਕੀਤਾ ਪਰਦਾਫਾਸ਼, F-16 ਜਹਾਜ਼ ਤਬਾਹ ਕਰਨ ਦੇ ਦਿਤੇ ਸਬੂਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਹਵਾਈ ਫ਼ੌਜ ਦੁਆਰਾ ਮੰਗਲਵਾਰ ਸਵੇਰੇ ਸਰਹੱਦ ਪਾਰ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਸਥਿਤੀ ਬਣੀ ਹੋਈ ਹੈ। ਭਾਰਤ-ਪਾਕਿਸਤਾਨ ਦਰਮਿਆਨ ਬਣੇ ਤਣਾਅ ਵਿਚਾਲੇ ਅੱਜ ਤਿੰਨ ਫੌਜਾਂ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵੱਲੋਂ ਦਿੱਲੀ ‘ਚ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਭਾਰਤ ਵੱਲੋਂ ਪਾਕਿ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਹਵਾਈ ਫ਼ੌਜ ਦੁਆਰਾ ਮੰਗਲਵਾਰ ਸਵੇਰੇ ਸਰਹੱਦ ਪਾਰ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਸਥਿਤੀ ਬਣੀ ਹੋਈ ਹੈ। ਭਾਰਤ-ਪਾਕਿਸਤਾਨ ਦਰਮਿਆਨ ਬਣੇ ਤਣਾਅ ਵਿਚਾਲੇ ਅੱਜ ਤਿੰਨ ਫੌਜਾਂ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵੱਲੋਂ ਦਿੱਲੀ ‘ਚ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ। ਭਾਰਤ ਵੱਲੋਂ ਪਾਕਿਸਤਾਨ ਦੇ ਬਾਲਾਕੋਟ ‘ਚ ਕੀਤਾ ਆਪ੍ਰੇਸ਼ਨ ਕਾਮਯਾਬ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ 27 ਫ਼ਰਵਰੀ ਨੂੰ ਪਾਕਿਸਤਾਨ ਨੇ ਭਾਰਤੀ ਹਵਾਈ ਸਰਹੱਦ ਦੀ ਉਲੰਘਣਾ ਕੀਤੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਤਿੰਨ ਫੌਜਾਂ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਵੈ -ਰੱਖਿਆ ‘ਚ ਭਾਰਤ ਨੇ ਪਾਕਿਸਤਾਨ ਦਾ ਐੱਫ-16 ਜਹਾਜ਼ ਸੁੱਟਿਆ ਹੈ। ਪਾਕਿਸਤਾਨ ਨੇ ਇਸ ਮਾਮਲੇ ਨੂੰ ਲੈ ਕੇ ਤੱਥਾਂ ਦੇ ਉਲਟ ਬਿਆਨ ਦਿੱਤੇ ਹਨ। ਭਾਰਤੀ ਸੈਨਾ ਨੇ ਕਿਹਾ ਕਿ ਆਪ੍ਰੇਸ਼ਨ ਦੀ ਕਾਮਯਾਬੀ ਦੇ ਸਾਡੇ ਕੋਲ ਸਬੂਤ ਹਨ।

ਭਾਰਤੀ ਸੈਨਾ ਨੇ ਪਾਕਿਸਤਾਨ ਦੇ ਝੂਠ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਭਾਰਤੀ ਸੈਨਾ ਨੇ ਐੱਫ-16 ਜਹਾਜ਼ ਵਰਤਣ ਦੇ ਸਬੂਤ ਮੀਡੀਆ ਸਾਹਮਣੇ ਪੇਸ਼ ਕੀਤੇ ਹਨ ਜਦਕਿ ਪਾਕਿਸਤਾਨ ਮੁੱਕਰ ਰਿਹਾ ਸੀ ਕਿ ਉਨ੍ਹਾਂ ਨੇ ਐੱਫ-16 ਜਹਾਜ਼ ਨਹੀਂ ਵਰਤਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!