|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਾਊਦ ਸਮੇਤ 21 ਅੱਤਵਾਦੀਆਂ ਦੀ ਸੇਵਾ ਕਰ ਰਿਹਾ ਪਾਕਿਸਤਾਨ

ਵੈੱਬ ਡੈਸਕ (NRI MEDIA) : ਪਾਕਿ ਅੱਤਵਾਦੀਆਂ ਨੂੰ ਪਨਾਹ ਦੇਣ ਤੋਂ ਕੋਈ ਬਾਜ਼ ਨਹੀਂ ਆ ਰਿਹਾ ਹਾਲੇ ਕਿ ਪਾਕਿਸਤਾਨ 'ਤੇ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਤਲਵਾਰ ਲਟਕ ਰਹੀ ਹੈ। ਪਾਕਿਸਤਾਨ ਕੁਝ ਅੱਤਵਾਦੀਆਂ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਿਹਾ ਹੈ। ਇਨ੍ਹਾਂ ਵਿੱਚ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਰਣਜੀਤ ਸਿੰਘ ਨੀਟਾ ਸ਼ਾਮਲ ਹਨ।

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (NRI MEDIA) : ਪਾਕਿ ਅੱਤਵਾਦੀਆਂ ਨੂੰ ਪਨਾਹ ਦੇਣ ਤੋਂ ਕੋਈ ਬਾਜ਼ ਨਹੀਂ ਆ ਰਿਹਾ ਹਾਲੇ ਕਿ ਪਾਕਿਸਤਾਨ 'ਤੇ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਤਲਵਾਰ ਲਟਕ ਰਹੀ ਹੈ। ਪਾਕਿਸਤਾਨ ਕੁਝ ਅੱਤਵਾਦੀਆਂ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਿਹਾ ਹੈ। ਇਨ੍ਹਾਂ ਵਿੱਚ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਰਣਜੀਤ ਸਿੰਘ ਨੀਟਾ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਸੂਤਰਾਂ ਨੇ ਕਿਹਾ ਕਿ ਕੌਮਾਂਤਰੀ ਭਾਈਚਾਰਾ ਪਾਕਿਸਤਾਨ ਦੇ ਪਾਖੰਡ ਬਾਰੇ ਚਿੰਤਤ ਹੈ, ਜੋ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਦਿਖਾਵਾ ਕਰ ਰਿਹਾ ਹੈ। ਦੂਸਰੇ ਤਰੀਕੇ ਉਨ੍ਹਾਂ ਨੂੰ ਫੰਡਿੰਗ ਕਰ ਰਿਹਾ ਹੈ।ਸੂਤਰਾਂ ਅਨੁਸਾਰ ਪਾਕਿਸਤਾਨ ਸਰਕਾਰ 21 ਅੱਤਵਾਦੀਆਂ ਨੂੰ ਵੀਆਈਪੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ।ਨਿਊਜ਼ ਏਜੰਸੀ ਏਐਨਆਈ ਦੀ ਸੂਚੀ ਦੇ ਅਨੁਸਾਰ, ਅੱਤਵਾਦੀ ਜਿਨ੍ਹਾਂ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾਂਦਾ ਹੈ, ਉਨ੍ਹਾਂ ਵਿੱਚ ਅੰਡਰਵਰਲਡ ਡੌਨ ਦਾਊਦ ਇਬਰਾਹਿਮ, ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਵਾਧਵਾ ਸਿੰਘ, ਇੰਡੀਅਨ ਮੁਜਾਹਿਦੀਨ ਦੇ ਚੀਫ਼ ਰਿਆਜ਼ ਭਟਕਲ, ਅੱਤਵਾਦੀ ਮਿਰਜ਼ਾ ਸ਼ਾਦਾਬ ਬੇਗ਼ ਅਤੇ ਆਫੀਫ਼ ਹਸਨ ਸਿੱਧੀਬਾਪਾ ਸਣੇ ਹੋਰ ਬਹੁਤ ਸਾਰੇ ਲੋਕ ਸ਼ਾਮਲ ਹਨ।

ਉਨ੍ਹਾਂ ਵਿੱਚੋਂ ਬਹੁਤ ਸਾਰੇ ਅੱਤਵਾਦੀ ਹਨ ਜੋ ਭਾਰਤ ਵਿੱਚ ਸਭ ਤੋਂ ਵੱਧ ਲੋੜੀਂਦੇ ਹਨ, ਫਿਰ ਵੀ ਪਾਕਿਸਤਾਨ ਉਨ੍ਹਾਂ ਨੂੰ ਪਨਾਹ ਦੇ ਰਿਹਾ ਹੈ।ਭਾਰਤ ਨੇ ਕਈ ਵਾਰ ਪਾਕਿਸਤਾਨ ਦਾ ਪਰਦਾਫ਼ਾਸ਼ ਕੀਤਾ ਹੈ, ਜੋ ਅੱਤਵਾਦੀ ਸਮੂਹਾਂ ਨੂੰ ਸਪਾਂਸਰ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਭਾਰਤ ਵਿਰੁੱਧ ਜੰਗ ਛੇੜਨ ਦੀ ਸਿਖਲਾਈ ਦੇ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!