|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ - ਸਿੱਖਾਂ ਨੂੰ ਸੌਂਪਿਆ ਗਿਆ 200 ਸਾਲ ਪੁਰਾਣ ਕੋਇਟਾ ਗੁਰਦੁਆਰਾ

ਕੋਇਟਾ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਮੀਡੀਆ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸਰਕਾਰ ਨੇ 73 ਸਾਲਾਂ ਬਾਅਦ 200 ਸਾਲ ਪੁਰਾਣੇ ਗੁਰਦੁਆਰੇ ਨੂੰ ਸਿੱਖ ਕੌਮ ਦੇ ਹਵਾਲੇ ਕਰ ਦਿੱਤਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਦੇ ਮੱਧ ਵਿੱਚ ਮਸਜਿਦ ਰੋਡ 'ਤੇ ਸਥਿਤ ਸ੍ਰੀ ਗੁਰੂ ਸਿੰਘ ਗੁਰਦੁਆਰਾ 1947 ਤੋਂ ਏ.ਪੀ.ਡਬਲਯੂ.ਏ. (APWA) ਸਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਇਟਾ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਮੀਡੀਆ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸਰਕਾਰ ਨੇ 73 ਸਾਲਾਂ ਬਾਅਦ 200 ਸਾਲ ਪੁਰਾਣੇ ਗੁਰਦੁਆਰੇ ਨੂੰ ਸਿੱਖ ਕੌਮ ਦੇ ਹਵਾਲੇ ਕਰ ਦਿੱਤਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਦੇ ਮੱਧ ਵਿੱਚ ਮਸਜਿਦ ਰੋਡ 'ਤੇ ਸਥਿਤ ਸ੍ਰੀ ਗੁਰੂ ਸਿੰਘ ਗੁਰਦੁਆਰਾ 1947 ਤੋਂ ਏ.ਪੀ.ਡਬਲਯੂ.ਏ. (APWA) ਸਰਕਾਰੀ ਹਾਈ ਗਰਲਜ਼ ਸਕੂਲ ਵਜੋਂ ਵਰਤਿਆ ਜਾ ਰਿਹਾ ਹੈ।

ਦੱਸ ਦਈਏ ਕਿ ਬੁੱਧਵਾਰ ਨੂੰ ਘੱਟਗਿਣਤੀ ਮਾਮਲਿਆਂ ਬਾਰੇ ਸੂਬਾਈ ਸੰਸਦੀ ਸਕੱਤਰ ਅਤੇ ਮੁੱਖ ਮੰਤਰੀ ਦੇ ਸਲਾਹਕਾਰ, ਦਿਨੇਸ਼ ਕੁਮਾਰ ਨੇ ਕਿਹਾ, “ਸਿੱਖ ਭਾਈਚਾਰੇ ਲਈ ਧਾਰਮਿਕ ਅਸਥਾਨ ਵਜੋਂ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਕਰਨਾ ਬਲੋਚਿਸਤਾਨ ਸਰਕਾਰ ਦਾ ਇਤਿਹਾਸਕ ਫੈਸਲਾ ਹੈ।

ਸੰਬੰਧਿਤ ਖ਼ਬਰਾਂ

ਸਰਕਾਰੀ ਗਰਲਜ਼ ਹਾਈ ਸਕੂਲ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾ ਨੂੰ ਨੇੜਲੇ ਸਕੂਲਾਂ ਵਿੱਚ ਦਾਖਲਾ ਲੈਣ ਲਈ ਕਿਹਾ ਗਿਆ ਹੈ।ਬਲੋਚਿਸਤਾਨ ਵਿਚ ਸਿੱਖ ਕਮਿਊਨਿਟੀ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਨੇ ਇਸ ਕਦਮ ਦਾ ਸਵਾਗਤ ਕਰਦਿਆਂ ਇਸ ਨੂੰ ਬਲੋਚਿਸਤਾਨ ਸਰਕਾਰ ਵੱਲੋਂ ਸੂਬੇ ਵਿਚ ਵੱਸਦੇ ਸਿੱਖ ਭਾਈਚਾਰੇ ਨੂੰ ਇਕ ਤੋਹਫ਼ਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਂਤ ਦਾ ਸਿੱਖ ਭਾਈਚਾਰਾ ਬਹੁਤ ਖੁਸ਼ ਹੈ ਕਿ 73 ਸਾਲਾਂ ਬਾਅਦ ਪਾਕਿਸਤਾਨ ਸਰਕਾਰ ਅਤੇ ਬਲੋਚਿਸਤਾਨ ਹਾਈ ਕੋਰਟ ਨੇ ਸਾਨੂੰ ਸਾਡਾ ਪ੍ਰਾਚੀਨ ਗੁਰਦੁਆਰਾ ਸੌਂਪ ਦਿੱਤਾ ਹੈ ਅਤੇ ਹੁਣ ਅਸੀਂ ਉਥੇ ਆਪਣੇ ਧਾਰਮਿਕ ਅਭਿਆਸ ਨੂੰ ਜਾਰੀ ਰੱਖ ਸਕਦੇ ਹਾਂ।

ਬਲੋਚਿਸਤਾਨ ਵਿਚ ਤਕਰੀਬਨ 2000 ਸਿੱਖ ਪਰਿਵਾਰ ਰਹਿੰਦੇ ਹਨ। ਇਸ ਸਾਲ ਫਰਵਰੀ ਵਿੱਚ, ਬਲੋਚਿਸਤਾਨ ਸਰਕਾਰ ਨੇ ਝੋਬ ਵਿੱਚ 200 ਸਾਲ ਪੁਰਾਣਾ ਮੰਦਰ ਹਿੰਦੂ ਭਾਈਚਾਰੇ ਨੂੰ ਸੌਂਪਿਆ ਸੀ। ਮੰਦਰ ਨੂੰ ਸਰਕਾਰੀ ਲੜਕਿਆਂ ਦੇ ਸਕੂਲ ਵਿੱਚ ਬਦਲ ਦਿੱਤਾ ਗਿਆ ਸੀ, ਜਿਸ ਨੂੰ ਹੁਣ ਇਕ ਹੋਰ ਇਮਾਰਤ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!