|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਵਿਸ਼ੇਸ਼ ਟ੍ਰੇਨ ਚਲਾਏਗਾ ਪਾਕਿਸਤਾਨ

ਇਸਲਾਮਾਬਾਦ (Vikram Sehajpal) : ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਜਿਸ ਵਿੱਚ ਪਾਕਿਸਤਾਨ ਰੇਲਵੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਵਿਸ਼ੇਸ਼ ਟ੍ਰੇਨ ਚਲਾਈ ਗਈ ਹੈ । ਇਹ ਟ੍ਰੇਨ ਸਵੇਰੇ 10 ਵਜੇ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਚੱਲੇਗੀ। ਸੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (Vikram Sehajpal) : ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਜਿਸ ਵਿੱਚ ਪਾਕਿਸਤਾਨ ਰੇਲਵੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਵਿਸ਼ੇਸ਼ ਟ੍ਰੇਨ ਚਲਾਈ ਗਈ ਹੈ । ਇਹ ਟ੍ਰੇਨ ਸਵੇਰੇ 10 ਵਜੇ ਨਨਕਾਣਾ ਸਾਹਿਬ ਤੋਂ ਕਰਾਚੀ ਲਈ ਚੱਲੇਗੀ। ਸੋਮਵਾਰ ਨੂੰ ਇਹ ਟ੍ਰੇਨ ਸ਼ੋਰਕੋਟ ਛਾਉਣੀ, ਖਾਨੇਵਾਲ, ਰੋਹੜੀ, ਨਵਾਬ ਸ਼ਾਹ, ਸ਼ਹਿਦਾਦਪੁਰ, ਹੈਦਰਾਬਾਦ ਤੇ ਕਰਾਚੀ ਛਾਉਣੀ ਦੇ ਰਸਤੇ ਤੋਂ ਹੁੰਦੀ ਹੋਈ ਕਰਾਚੀ ਪਹੁੰਚੇਗੀ।

ਸੰਬੰਧਿਤ ਖ਼ਬਰਾਂ

ਇਸ ਟ੍ਰੇਨ ਵਿੱਚ ਰੇਲਵੇ ਵੱਲੋਂ ਏਸੀ ਡੱਬਿਆਂ ਵਿੱਚੋਂ ਸੀਟਾਂ ਹਟਾ ਕੇ ਉਸ ਵਿੱਚ ਲਾਲ ਕਲੀਨ ਵਿਛਾਇਆ ਗਿਆ ਹੈ, ਜਦਕਿ ਇੱਕ ਡੱਬਾ ਵਿਸ਼ੇਸ਼ ਤੌਰ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਤਿਆਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਟ੍ਰੇਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਜੋਤੀ ਜੋਤਿ ਸਮਾਉਣ ਵਾਲੀ ਥਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!