|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪਾਕਿਸਤਾਨ ਕਰ ਰਿਹਾ ਹੈ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ

4 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

4 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਪਾਕਿਸਤਾਨ ਨੇ ਅੱਤਵਾਦੀਆਂ ਖਿਲਾਫਸਖਤ ਕਾਰਵਾਈ ਕਰਨ ਦਾ ਐਲਨ ਕੀਤਾ ਹੈ | ਪਾਕਿਸਤਾਨੀ ਮੀਡਿਆ ਦੀ ਰਿਪੋਰਟ ਮੁਤਾਬਕ ਸਰਕਾਰ ਜੈਸ਼-ਏ-ਮੁਹੰਮਦ ਤੋਂ ਇਲਾਵਾ ਹੋਰ ਪਾਬੰਦੀਸ਼ੁਦਾ ਸੰਗਠਨਾਂ ਖਿਲਾਫ ਨਿਰਣਾਇਕ ਫੈਸਲਾ ਕਰਨ ਜਾ ਰਹੀ ਹੈ। ਹਾਲ ਹੀ ਵਿੱਚ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਬਾਰੇ ਸੰਕੇਤ ਦਿੱਤੇ ਸੀ। ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਇਸ ਦਾ ਫੈਸਲਾ ਸੁਰੱਖਿਆ ਬਲਾਂ ਵੱਲੋਂ ਤੈਅ ਕੀਤਾ ਜਾਏਗਾ, ਉਨ੍ਹਾਂ ਨੂੰ ਕਿਸ ਸਮੇਂ ਤੇ ਕਦੋਂ ਖ਼ਤਮ ਕਰਨਾ ਹੈ।

ਦੂਜੇ ਪਾਸੇ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਮਸੂਦ ਅਜ਼ਹਰ ਨੂੰ ਆਲਮੀ ਅੱਤਵਾਦੀ ਐਲਾਨਣ ਦੀ ਮੰਗ ’ਤੇ ਕੀਤਾ ਵਿਰੋਧ ਵੀ ਵਾਪਸ ਲੈ ਸਕਦਾ ਹੈ। ਮਸੂਦ ਅਜ਼ਹਰ ’ਤੇ ਪਾਬੰਧੀ ਲਾਉਣ ਲਈ ਸੰਯੁਕਤ ਰਾਸ਼ਟਰ (ਯੂਐਨ) ਦੀ ਸੁਰੱਖਿਆ ਪ੍ਰੀਸ਼ਦ ਵਿੱਚ ਅਮਰੀਕਾ, ਫਰਾਂਸ ਤੇ ਬ੍ਰਿਟੇਨ ਨੇ ਮਤਾ ਪੇਸ਼ ਕੀਤਾ ਹੈ। ਉੱਧਰ, ਮਸੂਦ ’ਤੇ ਪਾਬੰਧੀ ਲਾਉਣ ਲਈ ਯੂਐਨ ਵਿੱਚ ਪੇਸ਼ ਕੀਤੇ ਪ੍ਰਸਤਾਵ ’ਤੇ ਚੀਨ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਫਰਾਂਸ, ਅਮਰੀਕਾ ਤੇ ਬ੍ਰਿਟੇਨ ਨੇ ਆਪਣੇ ਪ੍ਰਸਤਾਵ ਵਿੱਚ ਮਸੂਦ ਦੀਆਂ ਵਿਸ਼ਵ ਯਾਤਰਾਵਾਂ ’ਤੇ ਪਾਬੰਧੀ ਲਾਉਣ ਤੇ ਉਸ ਦੀ ਸਾਰੀ ਜਾਇਦਾਦ ਜ਼ਬਤ ਕਰਨ ਦੀ ਵੀ ਮੰਗ ਰੱਖੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!