|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

PM ਨਰਿੰਦਰ ਮੋਦੀ ਦੇ ਜਹਾਜ਼ ਨੂੰ ਪਾਕਿਸਤਾਨ ਨਹੀਂ ਦੇਵੇਗਾ ਐਂਟਰੀ..!

ਨਵੀ ਦਿੱਲੀ (Vikram Sehajpal) : ਭਾਰਤ ਅਤੇ ਪਾਕਿਸਤਾਨ ਵਿਚਲੇ ਤਲਖ਼ੀ ਇਸ ਕਦਰ ਵਧ ਗਈ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ਨੂੰ ਅਮਰੀਕਾ ਜਾਣ ਲਈ ਆਪਣੀ ਏਅਰਸਪੇਸ ਵਿੱਚ ਦਾਖ਼ਲ ਹੋਣ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਹਾਈਕਮਿਸ਼ਨ ਨੂੰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀ ਦਿੱਲੀ (Vikram Sehajpal) : ਭਾਰਤ ਅਤੇ ਪਾਕਿਸਤਾਨ ਵਿਚਲੇ ਤਲਖ਼ੀ ਇਸ ਕਦਰ ਵਧ ਗਈ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ਨੂੰ ਅਮਰੀਕਾ ਜਾਣ ਲਈ ਆਪਣੀ ਏਅਰਸਪੇਸ ਵਿੱਚ ਦਾਖ਼ਲ ਹੋਣ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਹਾਈਕਮਿਸ਼ਨ ਨੂੰ ਜਾਣੂ ਕਰਵਾਇਆ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਡਾਨ ਨੂੰ ਆਪਣੇ ਹਵਾਈ ਖ਼ੇਤਰ ਵਿੱਚ ਉੱਡਣ ਦੀ ਇਜਾਜ਼ਤ ਨਹੀਂ ਦੇਣਗੇ।

ਸੰਬੰਧਿਤ ਖ਼ਬਰਾਂ

ਦੱਸਣਾ ਬਣਦਾ ਹੈ ਕਿ 21 ਸਤੰਬਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਹਫ਼ਤੇ ਦੀ ਯਾਤਰਾ ਲਈ ਅਮਰੀਕਾ ਰਵਾਨਾ ਹੋ ਰਹੇ ਹਨ। ਇਸ ਤੋਂ ਪਹਿਲਾ ਪਾਕਿਸਤਾਨ ਨੇ ਭਾਰਤ ਦੇ ਰਾਸ਼ਟਰਪਤੀ ਦੇ ਜਹਾਜ਼ ਨੂੰ ਵੀ ਆਪਣੇ ਹਵਾਈ ਖ਼ੇਤਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਇਸਲੈਂਡ, ਸਲੋਵੇਨਿਆ ਅਤੇ ਸਵਿੱਜ਼ਰਲੈਂਡ ਦੇ ਦੌਰੇ 'ਤੇ ਜਾਣ ਵਾਲੇ ਸਨ। ਪਾਕਿਸਾਤਨ ਦੇ ਵਿਦੇਸ਼ ਮੰਤਰੀ ਮੁਹੰਮਦ ਕੁਰੈਸ਼ੀ ਨੇ ਪੀਟੀਵੀ ਨੂੰ ਦੱਸਿਆ ਸੀ ਕਿ ਕਸ਼ਮੀਰ ਵਿੱਚ ਬਣੀ ਤਨਾਅਪੂਰਨ ਸਥਿਤੀ ਕਰ ਕੇ ਵਜ਼ੀਰ ਏ ਆਜ਼ਮ ਨੇ ਇਹ ਫ਼ੈਸਲਾ ਲਿਆ ਹੈ।

ਜ਼ਿਕਰ ਕਰ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 40 ਸੀਆਰਪੀਐਫ਼ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤੀ ਫ਼ੌਜ ਦੇ ਲੜਾਕੂ ਜਹਾਜ਼ਾ ਨੇ ਬਾਲਾਕੋਟ ਵਿੱਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਟਿਕਾਣਿਆ ਨੂੰ ਨਿਸ਼ਾਨਾ ਬਣਾਇਆ ਸੀ। ਇਸ ਤੋਂ ਬਾਅਦ ਪਾਕਿਸਤਾਨ ਨੇ 26 ਫ਼ਰਵਰੀ ਨੂੰ ਆਪਣੀ ਹਵਾਈ ਖ਼ੇਤਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ ਪਰ ਇਸ ਤੋਂ ਬਾਅਦ ਮਾਰਚ ਵਿੱਚ ਖੋਲ੍ਹ ਵੀ ਦਿੱਤਾ ਸੀ। ਘਾਟੀ ਵਿੱਚ ਵਿਸ਼ੇਸ਼ ਰਾਜ ਦੇ ਦਰਜੇ ਨੂੰ ਮਨਸੂਖ ਕਰਨ ਤੋਂ ਬਾਅਦ ਇੱਕ ਵਾਰ ਮੁੜ ਤੋਂ ਦੋਵੇਂ ਦੇਸ਼ਾਂ ਵਿੱਚ ਹਲਾਤ ਤਣਾਅ ਪੂਰਨ ਬਣੇ ਹੋਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!