|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਦੀ ਸਖਤੀ: ਪੰਜਾਬ ਤੋਂ ਹਜ਼ਾਰਾਂ ਅਫਗਾਨ ਸ਼ਰਨਾਰਥੀ ਬਾਹਰ!

ਇਸਲਾਮਾਬਾਦ (ਪਾਇਲ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਗੈਰ-ਕਾਨੂੰਨੀ ਅਫਗਾਨ ਨਿਵਾਸੀਆਂ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ, ਇਸ ਮਹੀਨੇ ਇਕੱਲੇ 6,000 ਤੋਂ ਵੱਧ ਲੋਕਾਂ ਨੂੰ ਅਫਗਾਨਿਸਤਾਨ ਭੇਜਿਆ ਗਿਆ ਹੈ। ਇਕ ਮੰਤਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਨੇ 13 ਕਰੋੜ ਦੀ ਆਬਾਦੀ ਵਾਲੇ ਸੂਬੇ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫਗਾਨਾਂ

NRI Post Desk · 372 ਦਿਨ ਪਹਿਲਾਂ · ਅੱਪਡੇਟ 373 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਦੀ ਸਖਤੀ: ਪੰਜਾਬ ਤੋਂ ਹਜ਼ਾਰਾਂ ਅਫਗਾਨ ਸ਼ਰਨਾਰਥੀ ਬਾਹਰ!
📷 NRI Post Desk

ਇਸਲਾਮਾਬਾਦ (ਪਾਇਲ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਗੈਰ-ਕਾਨੂੰਨੀ ਅਫਗਾਨ ਨਿਵਾਸੀਆਂ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ, ਇਸ ਮਹੀਨੇ ਇਕੱਲੇ 6,000 ਤੋਂ ਵੱਧ ਲੋਕਾਂ ਨੂੰ ਅਫਗਾਨਿਸਤਾਨ ਭੇਜਿਆ ਗਿਆ ਹੈ। ਇਕ ਮੰਤਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਨੇ 13 ਕਰੋੜ ਦੀ ਆਬਾਦੀ ਵਾਲੇ ਸੂਬੇ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫਗਾਨਾਂ ਬਾਰੇ ਜਾਣਕਾਰੀ ਦੇਣ ਵਾਲੇ ਪਾਕਿਸਤਾਨੀਆਂ ਨੂੰ 'ਨਗਦ ਇਨਾਮ' ਵੀ ਦਿੱਤਾ ਹੈ। ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਇੱਕ ਬਿਆਨ ਵਿੱਚ ਕਿਹਾ, “ਪੰਜਾਬ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਅਫਗਾਨੀਆਂ ਦੇ ਖਿਲਾਫ ਮੁਹਿੰਮ ਪੂਰੇ ਜ਼ੋਰਾਂ ‘ਤੇ ਹੈ।

ਸੰਬੰਧਿਤ ਖ਼ਬਰਾਂ

ਇਹ ਕਾਰਵਾਈ ਸੂਬੇ ਭਰ ਵਿੱਚ ਸੰਗਠਿਤ, ਕਾਨੂੰਨੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ "ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫਗਾਨੀਆਂ ਦੀ ਪਛਾਣ ਕਰਨ ਵਾਲਿਆਂ ਨੂੰ ਨਕਦ ਇਨਾਮ ਦਿੱਤੇ ਗਏ ਹਨ, ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।" ਮੰਤਰੀ ਨੇ ਕਿਹਾ ਕਿ ਨਵੰਬਰ ਵਿੱਚ 6,220 ਗੈਰਕਾਨੂੰਨੀ ਅਫਗਾਨ ਨਾਗਰਿਕਾਂ ਨੂੰ ਪੰਜਾਬ ਤੋਂ ਅਫਗਾਨਿਸਤਾਨ ਡਿਪੋਰਟ ਕੀਤਾ ਗਿਆ ਹੈ ਅਤੇ ਇਹ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ, "ਸਰਕਾਰ ਇਸ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਸਖ਼ਤੀ ਨਾਲ ਚੱਲ ਰਹੀ ਹੈ।" ਪਿਛਲੇ ਮਹੀਨੇ, ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲਗਭਗ 22,000 ਅਫਗਾਨ ਨਾਗਰਿਕਾਂ ਨੂੰ ਡਿਪੋਰਟ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਾਕਿਸਤਾਨ ਦੀ ਸਖਤੀ: ਪੰਜਾਬ ਤੋਂ ਹਜ਼ਾਰਾਂ ਅਫਗਾਨ ਸ਼ਰਨਾਰਥੀ ਬਾਹਰ! — NRI Post