|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਕਾਸ਼ ਸਿੰਘ ਬਾਦਲ ਹੋਏ ਕੋਰੋਨਾ ਪਾਜ਼ੇਟਿਵ, DMC ਵਿਖੇ ਜ਼ੇਰੇ-ਇਲਾਜ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਅੱਜ ਉਹ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ 'ਚ ਟੈਸਟ ਕਰਵਾਉਣ ਆਏ ਸਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ

NRI Post Desk · 1772 ਦਿਨ ਪਹਿਲਾਂ · ਅੱਪਡੇਟ 1772 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਕਾਸ਼ ਸਿੰਘ ਬਾਦਲ ਹੋਏ ਕੋਰੋਨਾ ਪਾਜ਼ੇਟਿਵ, DMC ਵਿਖੇ ਜ਼ੇਰੇ-ਇਲਾਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਅੱਜ ਉਹ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ 'ਚ ਟੈਸਟ ਕਰਵਾਉਣ ਆਏ ਸਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪਹਿਲੀ ਰਿਪੋਰਟ 'ਚ ਪਾਇਆ ਗਿਆ ਕੋਰੋਨਾ ਪਾਜ਼ੇਟਿਵ, ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲਕਾ ਲੰਬੀ ਵਿਖੇ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਇਸ ਬਿਮਾਰੀ ਨੇ ਘੇਰ ਲਿਆ। ਉਨ੍ਹਾਂ ਦੇ ਸਮਰਥਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਵੀ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਤੁਰੰਤ ਆਈਸੋਲੇਟ ਹੋ ਜਾਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!