|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਚੋਣ ਲੜ ਰਹੀ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਵੱਲੋਂ ਬੇਅਦਬੀ ਦੇ ਮੁੱਦੇ 'ਤੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਰਹੂਮ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਚੋਣ ਲੜ ਰਹੀ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਵੱਲੋਂ ਬੇਅਦਬੀ ਦੇ ਮੁੱਦੇ 'ਤੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਤੋਂ ਵੱਡੀ ਬੇਅਦਬੀ ਕਿਹੜੀ ਹੋਵੇਗੀ। ਬੇਅਦਬੀ ਦੀਆਂ ਘਟਨਾਵਾਂ 'ਤੇ ਅਕਾਲੀ ਦਲ ਦਾ ਨਾਂ ਤਾਂ ਸਿਰਫ਼ ਬਦਨਾਮ ਕਰਨ ਲਈ ਲਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਕਾਂਗਰਸ ਵੱਲੋਂ ਬਣਾਈ ਸਿੱਟ ਵੱਲੋਂ ਕਲੀਨ ਚਿੱਟ ਮਿਲਣ ਨਾਲ ਸਾਰਾ ਕੁੱਝ ਸਪੱਸ਼ਟ ਹੋ ਗਿਆ ਹੈ। ਹੁਣ ਲੋਕ ਸਭ ਕੁੱਝ ਸਮਝ ਰਹੇ ਹਨ ਅਤੇ ਵੋਟਰ ਪਹਿਲਾਂ ਵਾਲਾ ਵੋਟਰ ਨਹੀਂ ਰਿਹਾ ਹੈ। ਕੁਝ ਥਾਈਂ ਸਿੱਖ ਜਥੇਬੰਦੀਆਂ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਵਿਰੋਧ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਕਾਂਗਰਸ ਵੱਲੋਂ ਇਕ ਸਾਜ਼ਿਸ਼ ਤਹਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ 'ਚ ਗੁੱਸਾ ਹੈ, ਉਧਰ 'ਆਪ' ਖਿਲਰੀ ਫ਼ਿਰਦੀ ਹੈ।

ਮੈਦਾਨ 'ਚ ਉਨ੍ਹਾਂ ਵੱਲੋਂ ਅਜੇ ਤਕ ਖੁੱਲ੍ਹ ਕੇ ਨਾ ਆਉਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਜਿਵੇਂ ਡਿਊਟੀ ਲਗਾਵੇਗੀ, ਉਹ ਉਸ ਅਨੁਸਾਰ ਕੰਮ ਕਰਨ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕ ਤਜਰਬੇਕਾਰ ਪ੍ਰਧਾਨ ਮੰਤਰੀ ਦੀ ਲੋੜ ਹੈ ਤੇ ਨਰਿੰਦਰ ਮੋਦੀ ਕੋਲ ਤਜਰਬਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!