|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪਰਮੀਸ਼ ਵਰਮਾ ਦਾ ਨਵਾਂ ਗੀਤ YouTube 'ਤੇ ਪਾ ਰਿਹਾ ਧੱਕ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪਾਲੀਵੁੱਡ ਦੇ ਨਾਮਵਾਰ ਕਲਾਕਾਰ ਪਰਮੀਸ਼ ਵਰਮਾ ਜਿਨ੍ਹਾਂ ਨੇ ਆਪਣੀ ਅਦਾਕਾਰੀ, ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ, ਹਾਲ ਹੀ ਦੇ ਵਿੱਚ ਉਨ੍ਹਾਂ ਦਾ ਗੀਤ ‘ਚੱਲ ਓਏ’ ਰਿਲੀਜ਼ ਹੋਇਆ ਹੈ। ਇਸ ਗੀਤ 'ਚ ਪਰਮੀਸ਼ ਨੇ ਆਪਣੀ ਜ਼ਿੰਦਗੀ ਦੇ ਸੰਘਰਸ਼ ਦੀ ਗੱਲ ਕੀਤੀ ਹੈ। ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਪੁਰਾਣੇ ਦਿਨਾਂ ਦੀਆਂ ਗੱਲਾਂ ਦਾ ਜ਼ਿਕਰ ਕੀਤਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪਾਲੀਵੁੱਡ ਦੇ ਨਾਮਵਾਰ ਕਲਾਕਾਰ ਪਰਮੀਸ਼ ਵਰਮਾ ਜਿਨ੍ਹਾਂ ਨੇ ਆਪਣੀ ਅਦਾਕਾਰੀ, ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ, ਹਾਲ ਹੀ ਦੇ ਵਿੱਚ ਉਨ੍ਹਾਂ ਦਾ ਗੀਤ ‘ਚੱਲ ਓਏ’ ਰਿਲੀਜ਼ ਹੋਇਆ ਹੈ। ਇਸ ਗੀਤ 'ਚ ਪਰਮੀਸ਼ ਨੇ ਆਪਣੀ ਜ਼ਿੰਦਗੀ ਦੇ ਸੰਘਰਸ਼ ਦੀ ਗੱਲ ਕੀਤੀ ਹੈ। ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਪੁਰਾਣੇ ਦਿਨਾਂ ਦੀਆਂ ਗੱਲਾਂ ਦਾ ਜ਼ਿਕਰ ਕੀਤਾ ਹੈ। ਦੱਸਣਯੋਗ ਹੈ ਕਿ ਗੀਤ ਦੇ ਬੋਲ ਲਾਡੀ ਚਾਹਲ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਵੱਲੋਂ ਤਿਆਰ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਗੀਤ ਦੀ ਖ਼ਾਸੀਅਤ ਇਹ ਹੈ ਕਿ ਇਸ ਗੀਤ ਦੇ ਬੋਲ ਅੱਜ ਦੀ ਨੌਜਵਾਨ ਪੀੜ੍ਹੀ ਦੇ ਕੁਝ ਬਣਨ ਦੇ ਸੁਪਨੇ ਨੂੰ ਬਿਆਨ ਕਰਦੇ ਹਨ। ਇਸ ਗੀਤ ਨੂੰ ਯੂਟਿਊਬ 'ਤੇ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਪਰਮੀਸ਼ ਵਰਮਾ ਦੀ ਫ਼ਿਲਮ ‘ਦਿਲ ਦੀਆਂ ਗੱਲਾਂ’ ਰਿਲੀਜ਼ ਹੋਈ ਸੀ। ਇਹ ਫ਼ਿਲਮ ਬਾਕਸ ਆਫ਼ਿਸ 'ਤੇ ਕਾਮਯਾਬ ਸਾਬਿਤ ਹੋਈ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!