|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ISIS ਵਲੋਂ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ

ਪਠਾਨਕੋਟ (ਵਿਕਰਮ ਸਹਿਜਪਾਲ) : ਸੁਰੱਖਿਆ ਏਜੰਸੀਆਂ ਨੂੰ ਪਠਾਨਕੋਟ ਕੈਂਟ ਅਤੇ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦੋਵਾਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜੀ. ਆਰ. ਪੀ. ਨੇ ਪਠਾਨਕੋਟ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਠਾਨਕੋਟ ਕੈਂਟ ਅਤੇ ਸਿਟੀ ਸਟੇਸ਼ਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ, ਇਸ ਦੇ ਨਾਲ ਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਠਾਨਕੋਟ (ਵਿਕਰਮ ਸਹਿਜਪਾਲ) : ਸੁਰੱਖਿਆ ਏਜੰਸੀਆਂ ਨੂੰ ਪਠਾਨਕੋਟ ਕੈਂਟ ਅਤੇ ਪਠਾਨਕੋਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦੋਵਾਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜੀ. ਆਰ. ਪੀ. ਨੇ ਪਠਾਨਕੋਟ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਠਾਨਕੋਟ ਕੈਂਟ ਅਤੇ ਸਿਟੀ ਸਟੇਸ਼ਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ, ਇਸ ਦੇ ਨਾਲ ਰੇਲਵੇ ਸਟੇਸ਼ਨਾਂ 'ਤੇ ਤਾਲਾਸ਼ੀ ਲੈਣ ਅਤੇ ਲਾਵਾਰਿਸ ਚੀਜ਼ਾਂ 'ਤੇ ਖਾਸ ਧਿਆਨ ਦਿੱਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਸੁਰੱਖਿਆ ਏਜੰਸੀਆਂ ਨੂੰ ਇਨਪੁਟ ਮਿਲੀ ਹੈ ਕਿ ਆਈ. ਐੱਸ. ਆਈ. ਐੱਸ. ਵਲੋਂ ਪਠਾਨਕੋਟ ਦੇ ਕੈਂਟ ਅਤੇ ਸਿਟੀ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਜਿਸ ਤੋਂ ਬਾਅਦ ਰੇਲਵੇ ਪੁਲਸ ਵਲੋਂ ਮੁਸ਼ਤੈਦੀ ਦਿਖਾਉਂਦੇ ਹੋਏ ਇਕ ਲੈਟਰ ਰੇਲਵੇ ਕਰਮਚਾਰੀਆਂ ਨੂੰ ਜਾਰੀ ਕੀਤਾ ਅਤੇ ਕਿਹਾ ਕਿ ਕੋਈ ਵੀ ਵਾਹਨ ਰੇਲਵੇ ਸਟੇਸ਼ਨਾਂ ਦੇ ਬਾਹਰ ਨਾ ਖੜਾ ਕੀਤਾ ਜਾਵੇ। ਇਸ ਤੋਂ ਇਲਾਵਾ ਕੋਈ ਵੀ ਲਾਵਾਰਿਸ ਚੀਜ਼ ਮਿਲਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਪਠਾਨਕੋਟ ਦੇ ਨਾਲ ਲੱਗਦੇ ਸਟੇਸ਼ਨਾਂ 'ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!