|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਠਾਨਕੋਟ ‘ਚ ਵੱਡੇ SEX ਰੈਕੇਟ ਦਾ ਪਰਦਾਫਾਸ਼

ਪਠਾਨਕੋਟ : ਸ਼ਹਿਰ 'ਚ ਜਿਮਸਫਿਰੋਸ਼ੀ ਦੇ ਵੱਡੇ ਰੈਕੇਟ ਦਾ ਖੁਲਾਸਾ ਹੋਇਆ ਹੈ। ਪਠਾਨਕੋਟ ਸ਼ਹਿਰ ਦੇ ਮੁਹੱਲਾ ਢਾਕੀ 'ਚ ਜਿਸਮਫਿਰੋਸ਼ੀ ਦੇ ਇਸ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਵੀਰਵਾਰ ਰਾਤ 11 ਵਜੇ ਛਾਪਾ ਮਾਰ ਕੇ ਧੰਦੇ ਨੂੰ ਚਲਾਉਣ ਵਾਲੀ ਔਰਤ ਸਮੇਤ ਨੌਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪੂਰੇ ਰੈਕੇਟ ਦਾ ਪਤਾ ਲਗਾਉਣ 'ਚ ਜੁੱਟ ਗਈ ਹੈ। ਜਾਣਕਾਰੀ ਮੁਤਾਬਿਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਠਾਨਕੋਟ : ਸ਼ਹਿਰ 'ਚ ਜਿਮਸਫਿਰੋਸ਼ੀ ਦੇ ਵੱਡੇ ਰੈਕੇਟ ਦਾ ਖੁਲਾਸਾ ਹੋਇਆ ਹੈ। ਪਠਾਨਕੋਟ ਸ਼ਹਿਰ ਦੇ ਮੁਹੱਲਾ ਢਾਕੀ 'ਚ ਜਿਸਮਫਿਰੋਸ਼ੀ ਦੇ ਇਸ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਵੀਰਵਾਰ ਰਾਤ 11 ਵਜੇ ਛਾਪਾ ਮਾਰ ਕੇ ਧੰਦੇ ਨੂੰ ਚਲਾਉਣ ਵਾਲੀ ਔਰਤ ਸਮੇਤ ਨੌਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪੂਰੇ ਰੈਕੇਟ ਦਾ ਪਤਾ ਲਗਾਉਣ 'ਚ ਜੁੱਟ ਗਈ ਹੈ। ਜਾਣਕਾਰੀ ਮੁਤਾਬਿਕ, ਇਕ ਮਹਿਲਾ ਪੂਰਾ ਰੈਕੇਟ ਆਪਣਾ ਭਰਾ ਦੇ ਘਰ 'ਚ ਕਾਫੀ ਸਮੇਂ ਤੋਂ ਚਲਾ ਰਹੀ ਸੀ। ਇਸ ਦੇ ਤਾਰ ਹੋਰ ਥਾਵਾਂ ਤੋਂ ਜੁੜੇ ਹੋਏ ਹਨ। ਪੁਲਿਸ ਨੇ ਮੌਕੇ 'ਤੇ ਕਰੀਬ 80 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧ 'ਚ ਥਾਣਾ ਡਿਵੀਜ਼ਨ ਨੰਬਰ ਦੋ 'ਚ ਮਾਮਲਾ ਦਰਜ ਕੀਤਾ ਗਿਆ ਹੈ।ਜਾਣਕਾਰੀ ਮੁਤਾਬਿਕ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਢਾਕੀ ਮੁਹੱਲੇ ਦੇ ਇਕ ਮਕਾਨ 'ਚ ਜਿਸਮਫਿਰੋਸ਼ੀ ਦਾ ਧੰਦਾ ਚੱਲ ਰਿਹਾ ਹੈ। ਇਸ ਤੋਂ ਬਾਅਦ ਥਾਣਾ ਮਾਮੂਨ ਦੀ ਇੰਚਾਰਜ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਘਰ 'ਚ ਦਬਿਸ਼ ਕੀਤੀ। ਐੱਸਐੱਸਪੀ ਵਿਵੇਕਸ਼ੀਲ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਘਰ 'ਚ ਔਰਤ ਗ਼ੈਰ-ਕਾਨੂੰਨੀ ਧੰਦਾ ਚਲਾ ਰਹੀ ਹੈ। ਅਜਿਹੇ 'ਚ ਪੁਲਿਸ ਨੇ ਅਚਨਚੇਤ ਕਾਰਵਾਈ ਕਰਦੇ ਹੋਏ ਇਸ ਦਾ ਪਰਦਾਫਾਸ਼ ਕੀਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!