|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ ਕਾਂਗਰਸੀ ਉਮੀਦਵਾਰ ਕੈਪਟਨ ਹੀ ਹੋਣਗੇ : ਪ੍ਰਨੀਤ ਕੌਰ

ਪਟਿਆਲਾ (ਦੇਵ ਇੰਦਰਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੀ ਮਿਲੀ ਜ਼ਿੰਮੇਵਾਰੀ ਮੁਤਾਬਕ ਫੀਲਡ ’ਚ ਜਾ ਕੇ ਕੰਮ ਕਰਨ ਅਤੇ ਪਾਰ

NRI Post Desk · 1913 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ ਕਾਂਗਰਸੀ ਉਮੀਦਵਾਰ ਕੈਪਟਨ ਹੀ ਹੋਣਗੇ : ਪ੍ਰਨੀਤ ਕੌਰ
📷 NRI Post Desk

ਪਟਿਆਲਾ (ਦੇਵ ਇੰਦਰਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੀ ਮਿਲੀ ਜ਼ਿੰਮੇਵਾਰੀ ਮੁਤਾਬਕ ਫੀਲਡ ’ਚ ਜਾ ਕੇ ਕੰਮ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ।

ਸੰਬੰਧਿਤ ਖ਼ਬਰਾਂ

ਸਮਾਗਮ ’ਚ ਸ਼ਿਰਕਤ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਫੀਲਡ ਵਿਚ ਜਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਾਰੀ ਪਾਰਟੀ ਨੂੰ ਅਗਲੀਆਂ ਚੋਣਾਂ ਵਾਸਤੇ ਤਿਆਰ ਕਰਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਪਾਰਟੀ ਕਮਜ਼ੋਰ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!