ਰਾਜਪੁਰਾ: ਇਕ ਲੜਕੀ ਆਪਣੇ ਵਿਆਹ ਵਾਲੇ ਦਿਨ ਪੈਸੇ ਅਤੇ ਗਹਿਣੇ ਲੈ ਕੇ ਪ੍ਰੇਮੀ ਨਾਲ ਭੱਜ ਗਈ ਹੈ, ਅਜਿਹਾ ਸ਼ੱਕ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਪ੍ਰਗਟਾਇਆ ਜਾ ਰਿਹਾ ਹੈ। ਥਾਣਾ ਸ਼ੰਭੂ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸ਼ੰਭੂ ਦੀ ਪੁਲਿਸ ਨੂੰ ਇਕ ਵਿਅਕਤੀ ਨੇੇ ਬਿਆਨ ਦਰਜ ਕਰਵਾਏ ਕਿ ਉਸਦੀ 25 ਸਾਲਾ ਲੜਕੀ ਦਾ 15 ਦਸੰਬਰ 2019 ਨੂੰ ਵਿਆਹ ਰੱਖਿਆ ਹੋਇਆ ਸੀ ਪਰ ਉਸਦੀ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਤੇ ਜਾਂਦੇੇ ਸਮੇਂ ਸ਼ਗਨਾਂ 'ਚ ਇਕੱਠੀ ਹੋਈ ਰਕਮ ਅਤੇ 2 ਤੋਲੇ ਸੋਨੇ ਦੇ ਗਹਿਣੇ ਵੀ ਲੈ ਗਈ। ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਆਪਣੇ ਪਟਿਆਲਾ ਰਹਿੰਦੇ ਪ੍ਰੇਮੀ ਨਾਲ ਕਿਤੇ ਚਲੀ ਗਈ ਹੈ।
ਸੰਬੰਧਿਤ ਖ਼ਬਰਾਂ
ਥਾਣਾ ਸ਼ੰਭੂ ਦੀ ਪੁਲਿਸ ਨੇੇ ਉਕਤ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






