|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੀ.ਏ.ਯੂ. ਵੱਲੋਂ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਸਿਖਲਾਈ ਪ੍ਰੋਜੈਕਟ ਸ਼ੁਰੂ

ਫਿਰੋਜਪੁਰ : ਪੀ ਏ ਯੂ ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਵੱਲੋਂ ਅੱਜ 'ਬਾਸਮਤੀ, ਕਣਕ, ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਲਈ ਸੁਧਰੀਆਂ ਕਾਸ਼ਤ ਤਕਨੀਕਾਂ' ਬਾਰੇ ਇੱਕ ਸਿਖਲਾਈ ਪ੍ਰੋਗਰਾਮ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜਪੁਰ ਵਿੱਚ ਸ਼ੁਰੂ ਹੋਇਆ । ਤਕਰੀਬਨ 50 ਏਕੜ ਲਈ ਕੰਨਸ਼ੋਰਸ਼ੀਅਮ ਬਾਇਓਫਰਟੀਲਾਈਜ਼ਰ ਅਤੇ ਗਰਮ ਰੁੱਤ ਦੀ ਮੂੰਗੀ ਦੇ ਬੀਜ ਕਿਸਾਨਾਂ ਨੂੰ ਵੰਡੇ ਗਏ । ਇਹ ਵੰਡ ਕਿਸ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਰੋਜਪੁਰ : ਪੀ ਏ ਯੂ ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਵੱਲੋਂ ਅੱਜ 'ਬਾਸਮਤੀ, ਕਣਕ, ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਲਈ ਸੁਧਰੀਆਂ ਕਾਸ਼ਤ ਤਕਨੀਕਾਂ' ਬਾਰੇ ਇੱਕ ਸਿਖਲਾਈ ਪ੍ਰੋਗਰਾਮ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜਪੁਰ ਵਿੱਚ ਸ਼ੁਰੂ ਹੋਇਆ । ਤਕਰੀਬਨ 50 ਏਕੜ ਲਈ ਕੰਨਸ਼ੋਰਸ਼ੀਅਮ ਬਾਇਓਫਰਟੀਲਾਈਜ਼ਰ ਅਤੇ ਗਰਮ ਰੁੱਤ ਦੀ ਮੂੰਗੀ ਦੇ ਬੀਜ ਕਿਸਾਨਾਂ ਨੂੰ ਵੰਡੇ ਗਏ । ਇਹ ਵੰਡ ਕਿਸਾਨ ਪ੍ਰੋਜੈਕਟ ਤਹਿਤ ਚੁਣੇ ਗਏ ਕਿਸਾਨਾਂ ਲਈ ਕੀਤੀ ਗਈ ।

ਸੰਬੰਧਿਤ ਖ਼ਬਰਾਂ

ਸਕੂਲ ਆਫ਼ ਆਰਗੈਨਿਕ ਫਾਰਮਿੰਗ ਦੇ ਨਿਰਦੇਸ਼ਕ ਡਾ. ਚਰਨਜੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੁਧਰੀਆਂ ਖੇਤੀ ਤਕਨੀਕਾਂ ਦਾ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮਕਬੂਲ ਕਰਨਾ ਅਤੇ ਖਪਤਕਾਰਾਂ ਲਈ ਸੁਰੱਖਿਅਤ ਭੋਜਨ ਪਦਾਰਥਾਂ ਦਾ ਉਤਪਾਦਨ ਕਰਨਾ ਹੈ । ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਜ਼ਿਲਿ•ਆਂ ਵਿੱਚ 3 ਕਿਸਾਨ ਖੇਤਰਾਂ ਵਿੱਚ 50-50 ਏਕੜ ਵਿੱਚ ਇਸ ਪ੍ਰੋਜੈਕਟ ਨੂੰ ਲਾਗੂ ਕੀਤਾ ਜਾਵੇਗਾ । ਹਰ ਖੇਤ ਕਲਸਟਰ ਨੂੰ ਇੰਡੀਆ ਗੈਪ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ ।

ਇਹ ਪ੍ਰੋਜੈਕਟ 2 ਸਾਲ ਲਈ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਬਾਇਓਤਕਨਾਲੋਜੀ ਵਿਭਾਗ ਵੱਲੋਂ 98 ਲੱਖ ਰੁਪਏ ਦੀ ਮਾਲੀ ਸਹਾਇਤਾ ਨਾਲ ਸਿਰੇ ਚੜ੍ਹੇਗਾ । ਇਸ ਦੌਰਾਨ ਸਹਿਯੋਗੀ ਨਿਰਦੇਸ਼ਕ ਕੇ ਵੀ ਕੇ ਫਿਰੋਜ਼ਪੁਰ ਡਾ. ਗੁਰਜੰਟ ਸਿੰਘ ਔਲਖ ਨੇ ਹਾਜ਼ਰ ਸਾਰਿਆਂ ਲਈ ਧੰਨਵਾਦ ਦੇ ਸ਼ਬਦ ਕਹੇ ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!