|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

696 ਨੌਜਵਾਨਾਂ ਦੀ ਹੋਈ ਪਲੇਸਮੈਂਟ, 48 ਨੌਜਵਾਨਾਂ ਦਾ ਸਵੈ, ਰੋਜ਼ਗਾਰ ਲਈ ਕੀਤਾ ਰਾਹ ਪੱਧਰਾ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਅਤੇ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 791 ਨੌਜਵਾਨਾਂ ਨੂੰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2278 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਅਤੇ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 791 ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਗਏ ਹਨ, ਜਿਨ੍ਹਾਂ ਵਿੱਚ 696 ਨੌਜਵਾਨਾਂ ਦੀ ਮੌਕੇ 'ਤੇ ਹੀ ਪਲੇਸਮੈਂਟ ਕਰ ਲਈ ਗਈ ਹੈ, ਜਦਕਿ 47 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੋਜ਼ਗਾਰ ਮੇਲਿਆਂ ਵਿੱਚ 48 ਨੌਜਵਾਨਾਂ ਦਾ ਸਵੈ-ਰੋਜ਼ਗਾਰ ਅਧੀਨ ਆਪਣਾ ਕਾਰੋਬਾਰ ਖੋਲ•ਣ ਲਈ ਰਸਤਾ ਸਾਫ਼ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 408 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ, ਜਦ ਕਿ 23 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਆਈ.ਟੀ.ਆਈ. ਤਲਵਾੜਾ ਵਿੱਚ 288 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਅਤੇ 24 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ 18 ਫਰਵਰੀ ਨੂੰ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਨੌਜਵਾਨ ਵੱਧ ਤੋਂ ਵੱਧ ਲਾਭ ਲੈਣ।

ਸੰਬੰਧਿਤ ਖ਼ਬਰਾਂ

ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਨੌਜਵਾਨ ਰੋਜ਼ਗਾਰ ਮੇਲਿਆਂ ਦਾ ਫਾਇਦਾ ਚੁੱਕਣ ਲਈ ghargharrozgarpunjab.gov.in ਪੋਰਟਲ 'ਤੇ ਰਜਿਸਟਰੇਸ਼ਨ ਕਰਵਾਉਣ ਨੂੰ ਪਹਿਲ ਦੇਣ। ਉਨ੍ਹਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਪੋਰਟਲ 'ਤੇ ਨੌਜਵਾਨ ਘਰ ਬੈਠੇ ਹੀ ਆਪਣੀ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ ਅਤੇ ਆਪਣੀ ਯੋਗਤਾ ਅਨੁਸਾਰ ਨੌਕਰੀਆਂ ਲਈ ਬਿਨੈ ਪੱਤਰ ਦੇ ਸਕਦੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!