ਕਪੂਰਥਲਾ : ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲਿੱਤ ਕਰਨ ਅਤੇ ਸਮੂਹ ਢਾਹੂ ਤਾਕਤਾਂ ਖਿਲਾਫ਼ ਲੜਨ ਦੇ ਅਹਿਦ ਨਾਲ ਅੱਜ ਜ਼ਿਲੇ ਭਰ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਥਾਨਕ ਯੋਜਨਾ ਭਵਨ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਜਿਥੇ ਅੱਤਵਾਦ ਵਿਰੁੱਧ ਇਕਮੁੱਠਤਾ ਦਾ ਪ੍ਰਣ ਲਿਆ ਗਿਆ, ਉਥੇ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਏ ਜਾਣ ਦਾ ਮੰਤਵ ਲੋਕਾਂ ਨੂੰ, ਖਾਸ ਕਰਕੇ ਨੌਜਵਾਨ ਪੀੜੀ ਨੂੰ ਅੱਤਵਾਦ ਅਤੇ ਹਿੰਸਾ ਦੇ ਗ਼ਲਤ ਰਸਤੇ ਤੋਂ ਦਰਪੇਸ਼ ਦੁੱਖਾਂ-ਤਕਲੀਫ਼ਾਂ ਤੋਂ ਜਾਣੂੂ ਕਰਵਾ ਕੇ, ਅਜਿਹੇ ਰਾਹ ਤੋਂ ਦੂਰ ਰੱਖ ਕੇ ਰਾਸ਼ਟਰ ਹਿੱਤਾਂ ਨੂੰ ਪਹਿਲ ਦੇਣਾ ਹੈ।
ਸੰਬੰਧਿਤ ਖ਼ਬਰਾਂ
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿਚ ਮੁਕੰਮਲ ਭਰੋਸਾ ਪ੍ਰਗਟਾਉੁਂਦਿਆਂ, ਹਿੰਸਾ ਅਤੇ ਅੱਤਵਾਦ ਦਾ ਪੂਰੀ ਤਾਕਤ ਨਾਲ ਵਿਰੋਧ ਕਰਨ ਅਤੇ ਸ਼ਾਂਤੀ ਅਤੇ ਸਮਾਜਿਕ ਸਾਂਝ ਨੂੰ ਬਰਕਰਾਰ ਰੱਖਣ ਦਾ ਦਾ ਹਲਫ਼ ਲਿਆ ਗਿਆ। ਇਸ ਮੌਕੇ ਕਾਊਂਟਿੰਗ ਆਬਜ਼ਰਵਰ ਸ੍ਰੀਮਤੀ ਸ੍ਰੀਰੂਪਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਿਵਲ ਸਰਜਨ ਡਾ. ਬਲਵੰਤ ਸਿੰਘ, ਡੀ. ਪੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸੁਪਰਡੈਂਟ ਸ੍ਰੀ ਬੀ. ਪੀ. ਡਾਵਰ, ਸ੍ਰੀ ਨਰਿੰਦਰ ਸਿੰਘ ਚੀਮਾ, ਸ੍ਰੀ ਸਤਬੀਰ ਸਿੰਘ, ਸ੍ਰੀਮਤੀ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ।






