|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪੀਰ ਮੁਹੰਮਦ ਨੇ ਸਿਰਸਾ ਨੂੰ ਪੁੱਛਿਆ ਕੀ ਉਹ ਅਮਿਤਾਬ ਬਚਨ ਵਾਗ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਦਾ ਦਾਨ ਵੀ ਸਵੀਕਾਰ ਕਰਨਗੇ ?

ਮਾਨਸਾ (ਆਨ ਆਰ ਆਈ ਮੀਡਿਆ) : ਅਮਿਤਾਭ ਬੱਚਨ ਸਿੱਖਾਂ ਦੀਆਂ ਨਜ਼ਰਾਂ 'ਚ ਇਕ ਦੋਸ਼ੀ ਹੈ ਜਿਸ ਦੇ 'ਫ਼ਿਲਮੀ ਡਾਇਲਾਗ' ਨੇ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦਿੱਤਾ

NRI Post Desk · 2022 ਦਿਨ ਪਹਿਲਾਂ · ਅੱਪਡੇਟ 2022 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੀਰ ਮੁਹੰਮਦ ਨੇ ਸਿਰਸਾ ਨੂੰ ਪੁੱਛਿਆ ਕੀ ਉਹ ਅਮਿਤਾਬ ਬਚਨ ਵਾਗ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਦਾ ਦਾਨ ਵੀ ਸਵੀਕਾਰ ਕਰਨਗੇ ?
📷 NRI Post Desk

ਮਾਨਸਾ (ਆਨ ਆਰ ਆਈ ਮੀਡਿਆ) : ਅਮਿਤਾਭ ਬੱਚਨ ਸਿੱਖਾਂ ਦੀਆਂ ਨਜ਼ਰਾਂ 'ਚ ਇਕ ਦੋਸ਼ੀ ਹੈ ਜਿਸ ਦੇ 'ਫ਼ਿਲਮੀ ਡਾਇਲਾਗ' ਨੇ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦਿੱਤਾ

ਕੀ ਸਿਰਸਾ ਨੇ ਹਜ਼ਾਰਾਂ ਹੋਰ ਦਾਨੀ ਸੱਜਣਾਂ ਬਾਰੇ ਜ਼ਿਕਰ ਕੀਤਾ? ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਸ੍ ਮਨਜਿੰਦਰ ਸਿੰਘ ਸਿਰਸਾ ਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਸਹੂਲਤ ਲਈ ਫ਼ਿਲਮ ਅਭਿਨੇਤਾ ਵਲੋਂ ਦਾਨ ਕੀਤੇ 2 ਕਰੋੜ ਰੁਪਏ ਉੱਤੇ ਆਪਣਾ ਸਖ਼ਤ ਵਿਰੋਧ ਜਤਾਇਆ ਹੈ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਵੱਡੀ ਭੂਮਿਕਾ ਨਿਭਾਉਣ ਦਾ ਦੋਸ਼ ਲਗਾਉਂਦਿਆਂ, ਅਮਿਤਾਭ ਬੱਚਨ ਤੋਂ ਮਿਲੀ ਰਕਮ ਨੂੰ ਸਵੀਕਾਰ ਕਰਨ ਲਈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਤਿੱਖੀ ਅਲੋਚਨਾ ਕੀਤੀ ਹੈ।

ਸ੍ਰ. ਪੀਰ ਮੁਹੰਮਦ ਨੇ ਸਿਰਸਾ 'ਤੇ ਪਾਪ ਕਰਨ ਦਾ ਦੋਸ਼ ਵੀ ਲਗਾਇਆ ਅਤੇ ਉਨ੍ਹਾਂ ਕਿਹਾ ਕਿ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਸਵਿਕਾਰ ਕਰਕੇ ਸਮੁੱਚੀ ਸਿੱਖ ਕੌਮ ਦੇ ਸਿਰ ਨੂੰ ਨੀਵਾਂ ਕੀਤਾ ਹੈ।

ਸੰਬੰਧਿਤ ਖ਼ਬਰਾਂ

ਸ੍ਰ. ਪੀਰ ਮੁਹੰਮਦ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਿਰਸਾ ਨੇ ਆਪਣੇ ਅਕਸ ਨੂੰ ਖ਼ਰਾਬ ਕੀਤਾ ਹੈ ਜਿਸ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ (ਕੋਵਿਡ-19) ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਦੀ ਸਹਿਯੋਗ ਨਾਲ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਮੋਹਰੀ ਸਾਬਤ ਹੋਏ ਸਨ। ਸਿਰਸਾ ਨੇ 3 ਵਿਵਾਦਪੂਰਨ 'ਖ਼ੇਤੀ ਕਾਨੂੰਨਾਂ' ਵਿਰੁੱਧ ਪ੍ਰਦਰਸ਼ਨਕਾਰੀਆਂ ਦੀ ਮਦਦ ਕਰਨ ਵਿਚ ਵੀ ਇੱਕ ਪ੍ਰਸ਼ੰਸਾ ਯੋਗ ਭੂਮਿਕਾ ਵੀ ਨਿਭਾਈ ਸੀ ਪਰੰਤੂ ਸਿਰਸਾ ਨੇ ਆਪਣੀ ਸ਼ਖ਼ਸੀਅਤ ਨੂੰ ਖ਼ਰਾਬ ਕਰਨ ਤੋਂ ਇਲਾਵਾ ਸਿੱਖ ਕੌਮ ਦੀ ਭਾਵਨਾ ਨੂੰ ਵੀ ਠੇਸ ਪਹੁੰਚਾਈ ਹੈ ਕਿਉਂਜੋ ਅਮਿਤਾਭ ਬਚਨ ਨੇ ਇਕ ਨਾਰਾ ਮਾਰਿਆ ਸੀ "ਖ਼ੂਨ ਦਾ ਬਦਲਾ ਖ਼ੂਨ" ਜੋ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਕਾਫ਼ੀ ਸੀ।

ਸ੍ਰ. ਪੀਰ ਮੁਹੰਮਦ ਨੇ ਸਿਰਸਾ ਨੂੰ ਸੁਆਲ ਕੀਤਾ ਕਿ ਕੀ ਉਹ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਸਿੱਖ ਨਸਲਕੁਸ਼ੀ ਲਈ ਹੋਰ ਪਾਪੀਆਂ ਤੋਂ ਵੀ ਦਾਨ ਪ੍ਰਵਾਨ ਕਰ ਲੈਣਗੇ, ਜੇ ਉਹ ਅਜਿਹੇ ਮੁਲਜ਼ਮਾਂ ਤੋਂ ਦਾਨ ਸਵੀਕਾਰ ਕਰਨਾ ਪਸੰਦ ਨਹੀਂ ਕਰਦੇ ਤਾਂ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਦਾਨ ਕਿਵੇਂ ਸਵੀਕਾਰਿਆ? ਉਨ੍ਹਾਂ ਨੇ ਮੀਡੀਆ ਵਿੱਚ ਵੀ ਇਸ ਦਾਨ ਨੂੰ ਪ੍ਰਦਰਸ਼ਤ ਕਰਨ ਲਈ ਸਿਰਸਾ ਦੀ ਅਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਇੱਥੇ ਹਜ਼ਾਰਾਂ ਦਾਨੀ ਸੱਜਣ ਹਨ ਜੋ ਹਰ ਰੋਜ਼ ਗੁਰਦੁਆਰਿਆਂ ਰਾਹੀਂ ਮਾਨਵਤਾ ਦੀ ਸੇਵਾ ਲਈ ਕੁੱਝ ਨਾ ਕੁੱਝ ਦਾਨ ਕਰਦੇ ਹਨ ਪਰ ਸਿਰਸਾ ਨੇ ਆਪਣੇ ਕਿਸੇ ਵੀ ਬਿਆਨ ਵਿੱਚ ਉਨ੍ਹਾਂ ਦਾ ਨਾਮ ਕਦੇ ਨਹੀਂ ਲਿਆ‌ ਅਤੇ ਜਿਹੜੇ ਲੋਕ ਮੀਡੀਆ ਵਿਚ ਕੋਈ ਵੀ ਫ਼ੋਕੀ ਸ਼ੁਹਰਤ ਹਾਸਿਲ ਨਾ ਕਰਨ ਲਈ ਦਾਨ ਦੇਣਾ ਪਸੰਦ ਕਰਦੇ ਹਨ, ਉਹ ਲੋਕ ਬਚਨ ਨਾਲੋਂ ਗੁਣਾਂ ਮਹਾਨ ਵਿਅਕਤੀ ਹਨ, ਬਚਨ ਵਰਗੇ ਅਜਿਹੇ ਲੋਕ ਬਸ ਸੁਰਖੀਆਂ ਕਮਾਉਣ ਲਈ ਦਾਨ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਕੌਮ ਵਿਚ ਅਜਿਹੇ ਲੋਕ ਵੀ ਹਨ ਜੋ ਆਪਣੇ ਅਤੀਤ ਨੂੰ ਭੁੱਲ ਜਾਂਦੇ ਹਨ ਅਤੇ ਛੋਟੇ ਅਤੇ ਥੋੜ੍ਹੇ ਸਮੇਂ ਦੇ ਲਾਭ ਲਈ ਜ਼ਮੀਰ ਵੇਚ ਦੇਂਦੇ ਹਨ।

ਮਨਜਿੰਦਰ ਸਿੰਘ ਸਿਰਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਕੌਮੀ ਬੁਲਾਰੇ ਵੀ ਹਨ, ਨੇ ਸੋਸ਼ਲ ਮੀਡੀਆ ਤੇ ਇਹ ਘੋਸ਼ਣਾ ਕੀਤੀ ਕਿ ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾਨ ਕੀਤੇ ਹਨ। ਸਿਰਸਾ ਨੇ ਲਿਖਿਆ, ''ਸਿੱਖ ਮਹਾਨ ਹਨ, ਉਨ੍ਹਾਂ ਦੀ ਸੇਵਾ ਨੂੰ ਸਲਾਮ। ''ਇਹ ਸ੍ਰੀ ਅਮਿਤਾਭ ਬੱਚਨ ਦੇ ਸ਼ਬਦ ਸਨ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਪਰੰਤੂ ਉਹਨਾਂ ਦੇ ਦਾਨ ਦੀ ਸਿੱਖ ਕੌਮ ਦੁਆਰਾ ਵਿਆਪਕ ਅਲੋਚਨਾ ਕੀਤੀ ਗਈ ਹੈ ਜੋ ਇਸ ਰਾਏ ਅਨੁਸਾਰ ਹਨ ਕਿ 1984 ਵਿਚ ਅਮਿਤਾਭ ਬੱਚਨ ਦੁਆਰਾ ਬੋਲਿਆ ਗਿਆ ਫ਼ਿਲਮੀ ਡਾਇਲਾਗ ਸਿੱਖਾਂ ਦੀ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਕਾਫ਼ੀ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!