|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅਨਆਰਗੇਨਾਈਜ਼ਡ ਸੈਕਟਰ ਦੇ ਕਿਰਤੀਆਂ ਲਈ ਪੈਨਸ਼ਨ ਸਕੀਮ ਸ਼ੁਰੂ : ਬਲਜੀਤ ਸਿੰਘ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਕਪੂਰਥਲਾ ਵਿਚ ਪ੍ਰਧਾਨ ਮੰਤਰੀ ਸ਼੍ਰਮਯੋਗੀ ਮਾਨਧਨ ਪੈਨਸ਼ਨ ਯੋਜਨਾ ਦਾ ਆਗਾਜ਼ ਕਰਦਿਆਂ ਜ਼ਿਲੇ ਅੰਦਰ ਲਾਭਪਾਤਰੀ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਿਰਤ ਕਮਿਸ਼ਨਰ ਸ. ਬਲਜੀਤ ਸਿੰਘ ਨੇ ਕੀਤਾ। ਉਨਾਂ ਦੱਸਿਆ ਕਿ ਇਹ ਕੈਂਪ ਈ. ਐਸ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਕਪੂਰਥਲਾ ਵਿਚ ਪ੍ਰਧਾਨ ਮੰਤਰੀ ਸ਼੍ਰਮਯੋਗੀ ਮਾਨਧਨ ਪੈਨਸ਼ਨ ਯੋਜਨਾ ਦਾ ਆਗਾਜ਼ ਕਰਦਿਆਂ ਜ਼ਿਲੇ ਅੰਦਰ ਲਾਭਪਾਤਰੀ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਿਰਤ ਕਮਿਸ਼ਨਰ ਸ. ਬਲਜੀਤ ਸਿੰਘ ਨੇ ਕੀਤਾ। ਉਨਾਂ ਦੱਸਿਆ ਕਿ ਇਹ ਕੈਂਪ ਈ. ਐਸ. ਆਈ ਵਿਭਾਗ ਵੱਲੋਂ ਪੀ. ਐਫ ਵਿਭਾਗ, ਕਾਮਨ ਸਰਵਿਸ ਸੈਂਟਰਾਂ, ਐਲ. ਆਈ. ਸੀ ਅਤੇ ਕਿਰਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਯੋਜਨਾ ਅਧੀਨ ਰਾਜ ਵਿਚ ਅਨਆਰਗੇਨਾਈਜ਼ਡ ਸੈਕਟਰ ਦੇ ਕਿਰਤੀਆਂ ਨੂੰ ਲਾਭ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸੈਕਟਰ ਵਿਚ ਘਰੇਲੂ ਨੌਕਰ, ਰੇਹੜੀ ਤੇ ਫੜੀ ਵਾਲੇ, ਕੂੜਾ ਚੁੱਕਣ ਵਾਲੇ ਖੇਤੀਬਾੜੀ ਕਾਮੇ, ਉਸਾਰੀ ਕਿਰਤੀ, ਹੈਂਡਲੂਮ ਕਾਮੇ, ਲੈਦਰ ਵਰਕਰ ਆਦਿ ਪੈਨਸ਼ਨ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਇਸ ਪੈਨਸ਼ਨ ਸਕੀਮ ਅਧੀਨ ਲਾਭ ਲੈਣ ਲਈ ਉਮਰ ਸੀਮਾ 18 ਤੋਂ 40 ਸਾਲ ਹੈ ਅਤੇ ਮਹੀਨਾਵਾਰ ਆਮਦਨੀ 15 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀ 60 ਸਾਲ ਉਮਰ ਹੋਣ ਤੋਂ ਬਾਅਦ 3 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਲੈਣ ਦਾ ਹੱਕਦਾਰ ਹੋਵੇਗਾ। ਉਨਾਂ ਦੱਸਿਆ ਕਿ ਪੈਨਸ਼ਨ ਸਕੀਮ ਲਈ ਅੰਸ਼ਦਾਨ ਦੀ ਰਾਸ਼ੀ ਲਾਭਪਾਤਾਰੀ ਦੀ ਉਮਰ ਦੇ ਹਿਸਾਬ ਨਾਲ 55 ਰੁਪਏ ਤੋਂ 200 ਰੁਪਏ ਤੱਕ ਭਰੀ ਜਾਵੇਗੀ। ਉਨਾਂ ਦੱਸਿਆ ਕਿ ਇਸ ਮੰਤਵ ਲਈ 25 ਫਰਵਰੀ ਨੂੰ ਜ਼ਿਲੇ ਦੇ ਸਾਰੇ ਬੀ. ਡੀ. ਪੀ. ਓ ਦਫ਼ਤਰਾਂ ਵਿਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪਿੰਡ ਪੱਧਰ 'ਤੇ ਕਾਮਨ ਸਰਵਿਸ ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿਰਤੀ ਜਾ ਕੇ ਰਜਿਸਟਰਡ ਹੋ ਸਕਦਾ ਹੈ ਅਤੇ ਕੰਪਿਊਟਰ ਰਾਹੀਂ ਜਾਰੀ ਕੀਤੇ ਪੈਨਸ਼ਨ ਕਾਰਡ ਉਸੇ ਵੇਲੇ ਜਾਰੀ ਕਰ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਰਜਿਸਟਰਡ ਹੋਣ ਲਈ ਜ਼ਿਲਾ ਮੈਨੇਜਰ ਕਾਮਨ ਸਰਵਿਸ ਸੈਂਟਰ ਕਪੂਰਥਲਾ ਨਾਲ ਫੋਨ ਨੰਬਰਾਂ 82888-70338 ਅਤੇ 78890-35918 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲਾ ਕੋਆਰਡੀਨੇਸ਼ਨ ਅਫ਼ਸਰ ਸਰਵਿਸ ਸੈਂਟਰ ਸ੍ਰੀ ਨਵੀਸ਼ ਭਾਰਦਵਾਜ ਤੇ ਸ੍ਰੀ ਬੀਰ ਪ੍ਰਕਾਸ਼, ਈ. ਐਸ. ਆਈ ਬ੍ਰਾਂਚ ਮੈਨੇਜਰ ਸ੍ਰੀ ਰਜਿੰਦਰ ਕੁਮਾਰ, ਕਿਰਤ ਇੰਸਪੈਕਟਰ ਸ੍ਰੀ ਕੁੰਵਰ ਡਾਵਰ ਅਤੇ ਸ੍ਰੀ ਪ੍ਰਦੀਪ ਚੌਧਰੀ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!