|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਹ ਵਪਾਰ ਦੇ ਅੱਡੇ ਨੂੰ ਬੰਦ ਕਰਵਾਉਣ ਲਈ ਲੋਕਾਂ ਨੇ ਕੀਤਾ ਹੰਗਾਮਾ , ਪਹੁੰਚੀ ਪੁਲਿਸ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਦੇਹ ਵਪਾਰ ਦੇ ਅੱਡੇ ਨੂੰ ਬੰਦ ਕਰਵਾਉਣ ਲਈ ਬਸਤੀ ਦਾਨਿਸ਼ਮੰਦਾਂ ਦੇ ਬਦਰੀਨਾਥ ਕਾਲੋਨੀ ਇਲਾਕੇ ਦੇ ਲੋਕ ਜਮ੍ਹਾ ਹੋ ਗਏ। ਲੋਕਾਂ ਨੇ ਹੰਗਾਮਾ ਕੀਤਾ ਤਾਂ ਕਿ ਦੇਹ ਵਪਾਰ ਦੇ ਅੱਡੇ ਖ਼ਿਲਾਫ਼ ਪੁਲਿਸ ਕਾਰਵਾਈ ਕਰੇ।ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 5 ਦੀ ਪੁਲਿਸ ਮੌਕੇ ’ਤੇ ਪੁੱਜੀ ਤੇ 2 ਔਰਤਾਂ ਸਮੇਤ ਇਕ ਗਾਹਕ ਨੂੰ ਕਾਬੂ ਕਰ ਕੇ ਥਾਣ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਦੇਹ ਵਪਾਰ ਦੇ ਅੱਡੇ ਨੂੰ ਬੰਦ ਕਰਵਾਉਣ ਲਈ ਬਸਤੀ ਦਾਨਿਸ਼ਮੰਦਾਂ ਦੇ ਬਦਰੀਨਾਥ ਕਾਲੋਨੀ ਇਲਾਕੇ ਦੇ ਲੋਕ ਜਮ੍ਹਾ ਹੋ ਗਏ। ਲੋਕਾਂ ਨੇ ਹੰਗਾਮਾ ਕੀਤਾ ਤਾਂ ਕਿ ਦੇਹ ਵਪਾਰ ਦੇ ਅੱਡੇ ਖ਼ਿਲਾਫ਼ ਪੁਲਿਸ ਕਾਰਵਾਈ ਕਰੇ।ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 5 ਦੀ ਪੁਲਿਸ ਮੌਕੇ ’ਤੇ ਪੁੱਜੀ ਤੇ 2 ਔਰਤਾਂ ਸਮੇਤ ਇਕ ਗਾਹਕ ਨੂੰ ਕਾਬੂ ਕਰ ਕੇ ਥਾਣੇ ਲੈ ਗਈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਸ਼ੰਕਰ ਨਿਵਾਸੀ ਯੂ. ਪੀ. ਸਰੀਰਕ ਸਬੰਧ ਬਣਾਉਣ ਲਈ ਬਦਰੀਨਾਥ ਕਾਲੋਨੀ ਵਿਚ ਗਿਆ ਸੀ, ਜਿਥੇ ਉਹ ਔਰਤ ਨਾਲ ਮੌਜ ਮਸਤੀ ਕਰ ਰਿਹਾ ਸੀ ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਮਕਾਨ ਵਿਚ ਇਹ ਗਲਤ ਕੰਮ ਚੱਲ ਰਿਹਾ ਸੀ, ਉਸ ਦੀ ਮਾਲਕਨ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ, ਜਿਹੜੀ ਕਿ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਘਰ ਵਾਲੀ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!