|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੇਜਰੀਵਾਲ ਦਾ ਵਿਰੋਧ ਕਰਨ ਲਈ 150 ਰੁਪਏ ਦਿਹਾੜੀ 'ਤੇ ਲਿਆਂਦੇ ਗਏ ਲੋਕ !

ਬਰਨਾਲਾ (ਵਿਕਰਮ ਸਹਿਜਪਾਲ) : ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਕੀਤਾ। ਬਰਨਾਲਾ ਵਿੱਚ ਇਸ ਰੋਡ ਸ਼ੋਅ ਨੂੰ ਲੈਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ (ਵਿਕਰਮ ਸਹਿਜਪਾਲ) : ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਕੀਤਾ। ਬਰਨਾਲਾ ਵਿੱਚ ਇਸ ਰੋਡ ਸ਼ੋਅ ਨੂੰ ਲੈਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਲੋਕਾਂ ਵਿੱਚ ਇਸ ਗੱਲ ਨੂੰ ਲੈਕੇ ਕਿਆਸ ਅਰਾਈਆਂ ਹਨ ਕਿ ਭਗਵੰਤ ਮਾਨ ਜਿਆਦਾ ਵੋਟਾਂ ਨਾਲ ਜਿੱਤ ਹਾਸਲ ਕਰੇਗਾ ਜਾ ਨਹੀਂ।

ਸੰਬੰਧਿਤ ਖ਼ਬਰਾਂ

ਗੁਰਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਜਿਹੜਾ ਜੋਸ਼ 2014 'ਚ ਸੀ, ਉਹੀ ਜੋਸ਼ ਹੁਣ ਮੁੜ 2019 ਦੀਆਂ ਚੋਣਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕੈਪਟਨ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ 'ਆਪ' ਦਾ ਮੁੱਖ ਏਜੰਡਾ ਕੈਪਟਨ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਬਾਰੇ ਲੋਕਾਂ ਨੂੰ ਦੱਸਣਾ ਹੈ। ਗੁਰਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਨ ਵਾਲੇ ਲੋਕ ਵਿਰੋਧੀਆਂ ਵੱਲੋਂ 150 ਰੁਪਏ ਦਿਹਾੜੀ 'ਤੇ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਆਮ ਆਦਮੀ ਪਾਰਟੀ ਦੀ ਲਹਿਰ ਨੂੰ ਦੇਖ ਕੇ ਬੁਖਲਾ ਗਈ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!