|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੀਵਰੇਜ਼ ਦੇ ਨਾਸਕ ਪ੍ਰਬੰਧਾ ਖਿਲਾਫ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਬਦਬੂਦਾਰ ਮਾਹੌਲ, ਨਿਕਾਸੀ, ਪੀਣ ਵਾਲੇ ਪਾਣੀ ਵਿੱਚ ਸੀਵਰੇਜ਼ ਮਿਕਸ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ

ਬੁਢਲਾਡਾ (ਕਰਨ) : ਸਥਾਨਕ ਸ਼ਹਿਰ ਅੰਦਰ ਸੀਵਰੇਜ਼ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਡੇਗੂ ਅਤੇ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਈਆ ਹੈ। ਜਿਸ ਕਾਰਨ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਪਿਛਲੇ ਚਾਰ ਦਿਨਾ ਤੋਂ ਨਾਲੀਆਂ ਦਾ ਪਾਣੀ ਓਵਰ ਫਲੋਅ ਹੋ ਕੇ ਲੋਕਾਂ ਦਾ ਘਰਾਂ ਤੱਕ ਆ ਚੁੱਕਾ ਹੈ। ਜਿੱਥੇ ਉਨ੍ਹਾਂ ਨੂੰ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਸਮੱਸਿਆ ਤੋਂ

NRI Post Desk · 1995 ਦਿਨ ਪਹਿਲਾਂ · ਅੱਪਡੇਟ 1995 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੀਵਰੇਜ਼ ਦੇ ਨਾਸਕ ਪ੍ਰਬੰਧਾ ਖਿਲਾਫ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਬਦਬੂਦਾਰ ਮਾਹੌਲ, ਨਿਕਾਸੀ, ਪੀਣ ਵਾਲੇ ਪਾਣੀ ਵਿੱਚ ਸੀਵਰੇਜ਼ ਮਿਕਸ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ
📷 NRI Post Desk

ਬੁਢਲਾਡਾ (ਕਰਨ) : ਸਥਾਨਕ ਸ਼ਹਿਰ ਅੰਦਰ ਸੀਵਰੇਜ਼ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਡੇਗੂ ਅਤੇ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਈਆ ਹੈ। ਜਿਸ ਕਾਰਨ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਪਿਛਲੇ ਚਾਰ ਦਿਨਾ ਤੋਂ ਨਾਲੀਆਂ ਦਾ ਪਾਣੀ ਓਵਰ ਫਲੋਅ ਹੋ ਕੇ ਲੋਕਾਂ ਦਾ ਘਰਾਂ ਤੱਕ ਆ ਚੁੱਕਾ ਹੈ। ਜਿੱਥੇ ਉਨ੍ਹਾਂ ਨੂੰ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੰਜਾਬ ਵਾਟਰ ਸਪਲਾਈ ਸੀਵਰੇਜ਼ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਕੇ ਸਮੱਸਿਆ ਦੇ ਹੱਲ ਲਈ ਫੋਰੀ ਧਿਆਨ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਹਵਾ ਵਿੱਚ ਬਦਬੂ ਫੈਲੀ ਹੋਈ ਹੈ, ਗੰਦੇ ਪਾਣੀ ਵਿੱਚ ਪੀਣ ਵਾਲਾ ਪਾਣੀ ਮਿਲ ਗਿਆ ਹੈ ਜਿਸ ਕਰਕੇ ਡੇੈਗੂ ਅਤੇ ਹੋਰ ਭਿਆਨਕ ਬਿਮਾਰੀਆਂ ਫੈਲਣ ਦਾ ਪੂਰਾ ਖਤਰਾ ਹੈ। ਮੇਰੇ ਵੱਲੋਂ ਵਿਭਾਗ ਦੇ ਐਕਸੀਅਨ, ਐਸ ਡੀ ਓ ਅਤੇ ਜੇਈ ਨੂੰ ਧਿਆਨ ਵਿੱਚ ਲਿਆਦਾ ਜਾ ਚੁੱਕਿਆ ਹੈ ਪਰ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ।

ਸੰਬੰਧਿਤ ਖ਼ਬਰਾਂ

ਅੱਜ ਤੱਪਦੀ ਗਰਮੀ ਵਿੱਚ ਵਾਰਡਾਂ ਦੇ ਵਸਨੀਕ ਧਰਨਿਆ ਤੇ ਬੈਠਣ ਲਈ ਮਜਬੂਰ ਹੋ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਇਸ ਮਾਮਲੇ ਸੰਬੰਧੀ ਪ੍ਰਸ਼ਨ ਲਗਾਇਆ ਗਿਆ ਸੀ ਜਿਸ ਦੇ ਆਧਾਰ ਤੇ ਭਰੋਸਾ ਦਿੱਤਾ ਗਿਆ ਸੀ ਕਿ 30 ਜੂਨ ਤੱਕ ਇਸਦਾ ਸੁਧਾਰ ਕੀਤਾ ਜਾਵੇਗਾ ਪਰ ਸੀਵਰੇਜ਼ ਦੀ ਸਫਾਈ ਦਾ ਕੰਮ ਅਜੇ 50 ਫੀਸਦੀ ਹੀ ਮੁਕੰਮਲ ਹੋਇਆ ਹੈ। ਮਾਨਸੂਨ ਸਿਰ ਤੇ ਹੋਣ ਕਾਰਨ ਇਹ ਸਮੱਸਿਆ ਲੋਕਾਂ ਲਈ ਘਾਤਕ ਸਿੱਧ ਹੋ ਸਕਦੀ ਹੈ। ਦੁਸਰੇ ਪਾਸੇ ਵਾਰਡ ਨੰਬਰ 15 ਚੋੜੀ ਗਲੀ ਖੇਤਰ ਵਿੱਚ ਨਗਰ ਕੋਸਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੁੱਝ ਕੋਸਲਰਾਂ ਨੇ ਵਾਰਡ ਦੇ ਲੋਕਾਂ ਨਾਲ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਖਿਲਾਫ ਨਾਸਕ ਪ੍ਰਬੰਧਾ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਤੇ ਕਾਗਰਸੀ ਆਗੂ ਗੁਰਪ੍ਰੀਤ ਸਿੰਘ ਵਿਰਕ, ਤਰਜੀਤ ਚਹਿਲ, ਲਵਲੀ ਬੋੜਾਵਾਲੀਆ, ਟਿੰਕੂ ਮਦਾਨ ਆਦਿ ਕੋਸਲਰ ਹਾਜ਼ਰ ਸਨ।

ਫੋਟੋ: ਬੁਢਲਾਡਾ: ਸੀਵਰੇਜ਼ ਬੋਰਡ ਦੇ ਨਾਸਕ ਪ੍ਰਬੰਧਾ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!