|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸਰਬਤ ਸਿਹਤ ਬੀਮਾ ਯੋਜਨਾ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ- ਡਾ. ਜਸਮੀਤ ਬਾਵਾ

ਕਪੂਰਥਲਾ (ਇੰਦਰਜੀਤ ਸਿੰਘ) : ਸਰਬਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਅਲਤਬਸਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ. ਜਸਮੀਤ ਕੌਰ ਬਾਵਾ ਸਿਵਲ ਸਰਜਨ, ਕਪੂਰਥਲਾ ਨੇ ਆਯੁਸ਼ਮਾਨ ਭਾਰਤ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ 30 ਸਤੰਬਰ ਤੱਕ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਸਰਬਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਅਲਤਬਸਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ. ਜਸਮੀਤ ਕੌਰ ਬਾਵਾ ਸਿਵਲ ਸਰਜਨ, ਕਪੂਰਥਲਾ ਨੇ ਆਯੁਸ਼ਮਾਨ ਭਾਰਤ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 15 ਸਤੰਬਰ ਤੋਂ 30 ਸਤੰਬਰ ਤੱਕ ਆਯੁਸ਼ਮਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਅਧੀਨ ਸਮਾਜਿਕ, ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਲ ਪਰਿਵਾਰ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ ਫਾਰਮ), ਉਸਾਰੀ ਭਲਾਈ ਬੋਰਡ ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਸ਼ਾਮਲ ਕੀਤੇ ਜਾਣਗੇ। ਜਿਨ੍ਹਾਂ ਦੇ ਪਰਿਵਾਰ ਦਾ 30 ਰੁਪਏ ਵਿੱਚ 5 ਲੱਖ ਦਾ ਸਾਲਾਨਾ ਸਿਹਤ ਬੀਮਾ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਸਕੀਮ ਅਧੀਨ ਵਿਅਕਤੀ ਨੂੰ ਸਰਕਾਰੀ ਅਤੇ ਪੰਜੀਕ੍ਰਿਤ ਪ੍ਰਾਈਵੇਟ ਹਸਪਤਾਲਾ ਵਿੱਚ 24 ਘੰਟੇ ਦਾਖਲ ਹੋਣ ਤੇ ਨਗਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲੇਗੀ।ਇਸ ਮੌਕੇ ਡਾ. ਸਾਰਿਕਾ ਦੁੱਗਲ, ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਨਾਉਣ ਲਈ ਵਿਅਕਤੀ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਵਿੱਚ ਜਾ ਕੇ ਸੰਪਰਕ ਕਰੋ।ਉਨ੍ਹਾਂ ਦੱਸਿਆ ਕਿ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆ ਲਈ) ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਆਦਿ ਦਸਤਾਵੇਜਾ ਦੇ ਆਧਾਰ ਤੇ ਇਸ ਸਕੀਮ ਦਾ ਈ-ਕਾਰਡ ਜਾਰੀ ਕਰਵਾਇਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡਾ ਅਤੇ ਸ਼ਹਿਰਾ ਵਿੱਚ ਗੁਰੂਦੁਆਰਿਆ, ਮੰਦਿਰਾ, ਪੰਚਾਇਤਾ ਰਾਹੀ ਅਤੇ ਆਸ਼ਾ ਵਰਕਰ, ਏ.ਐਨ.ਐਮ. ਵੱਲੋ ਜਾਗੂਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਡੀ.ਡੀ.ਐਚ.ਓ. ਡਾ. ਸੁਰਿੰਦਰ ਮੱਲ, ਡਾ. ਤਾਰਾ ਸਿੰਘ ਸੀਨੀਅਰ ਮੈਡੀਕਲ ਅਫਸਰ, ਡਾ. ਮੋਹਣਪ੍ਰੀਤ ਸਿੰਘ, ਡਾ. ਪਰਮਿੰਦਰ ਬੈਂਸ, ਜਸਵਿੰਦਰ ਕੁਮਾਰ ਜਿਲ੍ਹਾ ਕੋਆਰਡੀਨੇਟਰ ਕਪੂਰਥਲਾ, ਰੋਬਿਨ, ਅਮਰਜੀਤ, ਕਿਰਨਦੀਪ ਕੌਰ, ਰਵਿੰਦਰ ਜੱਸਲ, ਬਲਾਕ ਐੇਜੂਕੇਟਰ, ਐਲ.ਐਚ.ਵੀ. ਅਤੇ ਏ.ਐਨ.ਐਮ. ਮੌਜੂਦ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!