|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਪੁਲਿਸ ਦਾ ਮਜ਼ਾਕ ਉਡਾਉਣ 'ਤੇ ਫਸੇ ਸਿੱਧੂ, ਡੀਐੱਸਪੀ ਚੰਦੇਲ ਨੇ ਦਾਇਰ ਕੀਤੀ ਪਟੀਸ਼ਨ

ਨਿਊਜ਼ ਡੈਸਕ (ਜਸਕਮਲ) : ਪੁਲਸ ਵਾਲਿਆਂ ਦੇ ਕੰਮ ਨੂੰ ਲੈ ਕੇ ਵਿਅੰਗ ਕੱਸਣ ’ਤੇ ਵਿਵਾਦਾਂ ਵਿਚ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਨਵਜੋਤ ਸਿੱਧੂ ਵਲੋਂ ਪੁਲਸ ਵਾਲਿਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਡੀਐੱਸਪੀ ਦਿਲਸ਼ੇਰ ਚੰਦੇਲ ਨੇ ਕੋਰਟ ਵਿਚ ਕ੍ਰਿਮੀਨਲ ਡੀਫਰਮੇਸ਼ਨ ਦੀ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ ਜੋ ਕਿ ਸ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਪੁਲਿਸ ਦਾ ਮਜ਼ਾਕ ਉਡਾਉਣ 'ਤੇ ਫਸੇ ਸਿੱਧੂ, ਡੀਐੱਸਪੀ ਚੰਦੇਲ ਨੇ ਦਾਇਰ ਕੀਤੀ ਪਟੀਸ਼ਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੁਲਸ ਵਾਲਿਆਂ ਦੇ ਕੰਮ ਨੂੰ ਲੈ ਕੇ ਵਿਅੰਗ ਕੱਸਣ ’ਤੇ ਵਿਵਾਦਾਂ ਵਿਚ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਨਵਜੋਤ ਸਿੱਧੂ ਵਲੋਂ ਪੁਲਸ ਵਾਲਿਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਡੀਐੱਸਪੀ ਦਿਲਸ਼ੇਰ ਚੰਦੇਲ ਨੇ ਕੋਰਟ ਵਿਚ ਕ੍ਰਿਮੀਨਲ ਡੀਫਰਮੇਸ਼ਨ ਦੀ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ ਜੋ ਕਿ ਸਬਮਿਟ ਹੋ ਗਈ ਹੈ। ਇਸ ’ਤੇ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ।

ਸੰਬੰਧਿਤ ਖ਼ਬਰਾਂ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹਰ ਸਮੇਂ ਡਿਊਟੀ ਦੇਣ ਵਾਲੇ ਪੁਲਸ ਕਰਮਚਾਰੀਆਂ ਦੇ ਕੰਮ ਨੂੰ ਲੈ ਕੇ ਜੋ ਟਿੱਪਣੀ ਕੀਤੀ ਹੈ, ਉਹ ਅਪਰਾਧ ਦੀ ਸ਼੍ਰੇਣੀ ਵਿਚ ਆਉਂਦੀ ਹੈ, ਜਿਸ ਲਈ ਧਾਰਾ 500 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਡੀਐੱਸਪੀ ਦਿਲਸ਼ੇਰ ਚੰਦੇਲ ਨੇ ਨਵਜੋਤ ਸਿੰਘ ਸਿੱਧੂ ਦੇ ਚਾਰੇ ਪਤਿਆਂ ’ਤੇ ਲੀਗਲ ਨੋਟਿਸ ਭੇਜੇ ਸਨ। ਜਿਨ੍ਹਾਂ ਵਿਚੋਂ ਦੋ ਪਤਿਆਂ ’ਤੇ ਲੀਗਲ ਨੋਟਿਸ ਰਿਸੀਵ ਹੋਇਆ ਸੀ ਪਰ ਕੋਈ ਜਵਾਬ ਨਹੀਂ ਆਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!