|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਨੇ ਅੱਜ ਦੇ ਨਵੇਂ ਰੇਟ

ਨਿਊਜ਼ ਡੈਸਕ : ਪਿਛਲੇ ਇਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 76 ਤੋਂ 85 ਪੈਸੇ ਵਧ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੀ 76 ਤੋਂ 85 ਪੈਸੇ ਵਧ ਗਈ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਤੇ ਡੀ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਨੇ ਅੱਜ ਦੇ ਨਵੇਂ ਰੇਟ
📷 NRI Post Desk

ਨਿਊਜ਼ ਡੈਸਕ : ਪਿਛਲੇ ਇਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 76 ਤੋਂ 85 ਪੈਸੇ ਵਧ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੀ 76 ਤੋਂ 85 ਪੈਸੇ ਵਧ ਗਈ ਹੈ। ਦਿੱਲੀ 'ਚ ਇਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹਤ ਦਿੱਤੀ ਗਈ ਸੀਤੇ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਪਰ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 117.57 ਰੁਪਏ ਤੇ ਡੀਜ਼ਲ ਦੀ ਕੀਮਤ 101.79 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 112.19 ਰੁਪਏ ਜਦਕਿ ਡੀਜ਼ਲ ਦੀ ਕੀਮਤ 97.02 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 108.21 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 98.28 ਰੁਪਏ ਪ੍ਰਤੀ ਲੀਟਰ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!