|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅੱਜ ਫਿਰ ਹੋਇਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ

ਨਿਊਜ਼ ਡੈਸਕ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਸ ਹਫਤੇ ਚੌਥੀ ਵਾਰ ਰੇਟ ਵਧਾਏ ਹਨ। ਅੱਜ ਵੀ ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਹਫਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 3.20 ਰੁਪਏ ਪ੍ਰ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਫਿਰ ਹੋਇਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ
📷 NRI Post Desk

ਨਿਊਜ਼ ਡੈਸਕ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਸ ਹਫਤੇ ਚੌਥੀ ਵਾਰ ਰੇਟ ਵਧਾਏ ਹਨ। ਅੱਜ ਵੀ ਦੇਸ਼ ਦੇ ਚਾਰ ਮਹਾਂਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਹਫਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 3.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪਹਿਲਾਂ ਤਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੰਪਨੀਆਂ ਨੇ 137 ਦਿਨਾਂ ਤੱਕ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਕੱਚੇ ਤੇਲ ਦੀਆਂ ਕੀਮਤਾਂ ਲਗਪਗ 45 ਫੀਸਦੀ ਮਹਿੰਗੀਆਂ ਹੋ ਗਈਆਂ ਹਨ।

ਦਿੱਲੀ 'ਚ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 113.35 ਰੁਪਏ ਅਤੇ ਡੀਜ਼ਲ 97.55 ਰੁਪਏ ਪ੍ਰਤੀ ਲੀਟਰ

ਸੰਬੰਧਿਤ ਖ਼ਬਰਾਂ

ਚੇਨਈ ਪੈਟਰੋਲ 104.43 ਰੁਪਏ ਅਤੇ ਡੀਜ਼ਲ 94.47 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 108.01 ਰੁਪਏ ਅਤੇ ਡੀਜ਼ਲ 93.01 ਰੁਪਏ ਪ੍ਰਤੀ ਲੀਟਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!