|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਪੈਟਰੋਲ ਤੇ ਡੀਜ਼ਲ ਦਾ ਰਿਕਾਰਡ ਰੱਖਣ ਦੇ ਹੁਕਮ

ਚੰਡੀਗੜ੍ : ਉਮੀਦਵਾਰਾਂ ਦੇ ਚੋਣ ਖਰਚੇ 'ਤੇ ਨਜ਼ਰ ਰੱਖਣ ਲਈ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਪੈਟਰੋਲ ਤੇ ਡੀਜ਼ਲ ਦਾ ਰਿਕਾਰਡ ਰੱਖਣ ਦੇ ਹੁਕਮ ਕੀਤੇ ਹਨ।ਮੰਗਲਵਾਰ ਨੂੰ ਤੇਲ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬੋਲਦੇ ਹੋਏ ਡਾ. ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦਾ ਚੋਣ ਖਰਚਾ 70 ਲੱਖ ਰੁਪਏ ਤੈਅ ਕੀਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ : ਉਮੀਦਵਾਰਾਂ ਦੇ ਚੋਣ ਖਰਚੇ 'ਤੇ ਨਜ਼ਰ ਰੱਖਣ ਲਈ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਪੈਟਰੋਲ ਤੇ ਡੀਜ਼ਲ ਦਾ ਰਿਕਾਰਡ ਰੱਖਣ ਦੇ ਹੁਕਮ ਕੀਤੇ ਹਨ।ਮੰਗਲਵਾਰ ਨੂੰ ਤੇਲ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬੋਲਦੇ ਹੋਏ ਡਾ. ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦਾ ਚੋਣ ਖਰਚਾ 70 ਲੱਖ ਰੁਪਏ ਤੈਅ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਜਾਂ ਉਨ੍ਹਾਂ ਦੇ ਚੋਣ ਮੈਨੇਜਰਾਂ ਵੱਲੋਂ ਪ੍ਰਚਾਰ ਦੌਰਾਨ ਕੀਤੀਆਂ ਜਾਣ ਵਾਲੀਆਂ ਰੈਲੀਆਂ/ਸਟਾਰ ਕੰਪੇਨਰਾਂ ਦੇ ਰੋਡ ਸ਼ੋਅ ਦੌਰਾਨ ਭੀੜ ਇੱਕਠੀ ਕਰਨ ਲਈ ਲੋਕਾਂ ਦੇ ਵਾਹਨਾਂ ਵਿਚ ਆਪਣੇ ਪੈਸੇ ਨਾਲ ਤੇਲ ਭਰਵਾਉਣ ਦੀਆਂ ਖਬਰਾਂ ਆ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਪਰਚੀ ਰਾਹੀਂ ਤੇਲ ਵਿਕਰੀ ਕਰਨ, ਪੈਟਰੋਲ ਪੰਪਾਂ ਤੋਂ ਰੈਲੀ ਵਾਲੇ ਦਿਨਾਂ ਵਿਚ ਵਿਕਰੀ ਸਬੰਧੀ ਤੱਥ, ਸੀਸੀਟੀਵੀ ਫੁਟੇਜ ਲਏ ਜਾਣਗੇ ਤੇ ਖ਼ਰਚਾ ਆਬਜ਼ਰਵਰ ਵੱਲੋਂ ਜ਼ਰੂਰਤ ਅਨੁਸਾਰ ਜਾਂਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਤੇਲ ਕੰਪਨੀਆਂ ਵਿਕਰੀ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਰਿਕਾਰਡ ਮੁੱਖ ਚੋਣ ਅਫਸਰ ਦੇ ਦਫ਼ਤਰ ਨਾਲ ਸਾਂਝਾ ਕਰਨਗੀਆਂ।

ਤੇਲ ਕੰਪਨੀਆਂ ਦਾ ਇਕ ਨੋਡਲ ਅਫ਼ਸਰ ਵੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਚੋਣ ਜ਼ਾਬਤੇ ਦੌਰਾਨ ਰਸੋਈ ਗੈਸ ਦੀ ਸਪਲਾਈ ਕਰਨ ਵਾਲੀਆਂ ਏਜੰਸੀਆਂ ਦੇ ਗੋਦਾਮਾਂ ਵਿਚ ਸਿਰਫ਼ ਰਸੋਈ ਗੈਸ ਸਿਲੰਡਰ ਹੋਣ ਤੇ ਹੋਰ ਚੀਜ਼ਾਂ ਜਿਵੇਂ ਕਿ ਸ਼ਰਾਬ, ਪੋਸਟਰ, ਬੈਨਰ ਆਦਿ ਦਾ ਜ਼ਖੀਰਾ ਨਾ ਕੀਤਾ ਜਾਵੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!