|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਭਾਅ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਸੱਤਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 101.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 9

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਭਾਅ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਸੱਤਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 101.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 84 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇੱਥੇ ਪੈਟਰੋਲ ਦੀ ਕੀਮਤ 116.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 100.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਕੰਪਨੀਆਂ ਨੇ ਪਿਛਲੇ 10 ਦਿਨਾਂ 'ਚ ਹੁਣ ਤੱਕ 9 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ।

ਯੂਕਰੇਨ 'ਤੇ ਰੂਸ ਦੇ ਹਮਲੇ ਕਾਰਨ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!