|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਖੇਡ ਮੈਦਾਨ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ : ਭਗਵੰਤ ਮਾਨ ਨੇ ਕਿਹਾ

ਸ੍ਰੀ ਮੁਕਤਸਰ ਸਾਹਿਬ (ਇੰਦਰਜੀਤ ਸਿੰਘ) : ਸੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਪਰਪਿਤ ਪਿੰਡ ਅਕਾਲਗੜ੍ਹ 'ਚ ਕਰਵਾਏ ਜਾ ਰਹੇ 24ਵੇਂ ਖੇਡ ਟੂਰਨਾਂਮੈਂਟ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੋਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਖੇਡ ਮੈਦਾਨ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ, ਕਿਉਂਕਿ ਸਿਆਸਤ ਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਮੁਕਤਸਰ ਸਾਹਿਬ (ਇੰਦਰਜੀਤ ਸਿੰਘ) : ਸੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਪਰਪਿਤ ਪਿੰਡ ਅਕਾਲਗੜ੍ਹ 'ਚ ਕਰਵਾਏ ਜਾ ਰਹੇ 24ਵੇਂ ਖੇਡ ਟੂਰਨਾਂਮੈਂਟ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੋਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਖੇਡ ਮੈਦਾਨ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ, ਕਿਉਂਕਿ ਸਿਆਸਤ ਕਰਨ ਦੇ ਲਈ ਹੋਰ ਬਹੁਤ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਕੂਲ ਹਨ ਜ਼ਰੂਰੀ ਜਿੱਥੇ ਦੇਸ਼ ਦੇ ਭਵਿੱਖ ਦੀ ਨੀਂਹ ਰੱਖੀ ਜਾਣੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਹਮੇਸ਼ਾ ਖੇਡ ਭਾਵਨਾ ਨਾਲ ਹੀ ਖੇਡਣੀਆਂ ਚਾਹੀਦੀਆਂ ਹਨ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਕਬੱਡੀ 35 ਕਿਲੋ ਭਾਰ ਵਰਗ 'ਚ ਜੇਤੂ ਪਿੰਡ ਜੀਦਾ ਅਤੇ ਉੱਪ ਜੇਤੂ ਲੰਬੀ ਦੀਆਂ ਟੀਮਾਂ ਨੂੰ ਟ੍ਰਾਫ਼ੀ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ 'ਚ ਕਮੇਟੀ ਵੱਲੋਂ ਭਗਵੰਤ ਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਆਦ ਦੇ ਨੇਤਾ ਪਰਮਿੰਦਰ ਸਿੰਘ ਪਾਸ਼ਾ, 'ਆਪ' ਦੇ ਹਲਕਾ ਮੁਕਤਸਰ ਇੰਚਾਰਜ਼ ਜਗਦੀਪ ਸਿੰਘ ਕਾਕਾ ਬਰਾੜ, ਜਗਦੀਪ ਸਿੰਘ ਸੰਧੂ, ਡੀਐਸਪੀ ਤਲਵਿੰਦਰ ਸਿੰਘ ਗਿੱਲ, ਥਾਣਾ ਸਦਰ ਇੰਚਾਰਜ਼ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਪ੍ਰਬੰਧਕ ਹਾਜ਼ਰ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!