|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਯੁੱਧਿਆ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ PM ਮੋਦੀ ਦਾ ਦੇਸ਼ ਦੇ ਨਾਂਅ ਸੰਬੋਧਨ

ਨਵੀਂ ਦਿੱਲੀ (Vikram Sehajpal) : ਭਾਰਤ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨਿਰਮਾਣ ਲਈ ਭਾਰਤ ਦੇ ਲੋਕਾਂ 'ਚ ਨਫ਼ਰਤ ਦੀ ਕੋਈ ਥਾਂ ਨਹੀਂ। ਮੋਦੀ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਉਸ ਫ਼ੈਸਲੇ ਨੂੰ ਸੰਵਿਧਾਨ ਦੇ ਅਨੁਸਾਰ ਦੱਸਿਆ। ਅਯੁੱਧਿਆ ਮਾਮਲੇ ਦੇ ਸੁਪਰੀਮ ਕੋਰਟ ਦੇ ਫ਼ੈਸਲੇ '

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਭਾਰਤ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨਿਰਮਾਣ ਲਈ ਭਾਰਤ ਦੇ ਲੋਕਾਂ 'ਚ ਨਫ਼ਰਤ ਦੀ ਕੋਈ ਥਾਂ ਨਹੀਂ। ਮੋਦੀ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਉਸ ਫ਼ੈਸਲੇ ਨੂੰ ਸੰਵਿਧਾਨ ਦੇ ਅਨੁਸਾਰ ਦੱਸਿਆ। ਅਯੁੱਧਿਆ ਮਾਮਲੇ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਫ਼ੈਸਲੇ ਭਾਰਤ ਦੇ ਲੋਕਾਂ ਦੇ ਹਿੱਤ 'ਚ ਹੈ ਅਤੇ ਭਾਰਤ ਦੇ ਲੋਕਾਂ ਨੂੰ ਦੇਸ਼ ਦੀ ਨਿਆਇਕ ਪ੍ਰਣਾਲੀ ਤੇ ਭਰੋਸਾ ਕਰਨਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇਸ਼ ਵਾਸੀਆਂ ਨੂੰ ਸਾਰੇ ਵੈਰ ਭੁਲਾ ਕੇ ਆਪਣੀ ਜਿੰਮੇਵਾਰੀ ਸਮਝਦਿਆਂ ਦੇਸ਼ ਦੇ ਵਿਕਾਸ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਲਈ ਰਲ ਮਿਲ ਆਪਣੇ ਨਾਲ ਚੱਲਣ ਲਈ ਆਖਿਆ।ਜ਼ਿਕਰਯੋਗ ਹੈ ਕਿ ਅਯੁੱਧਿਆ ਭੂਮੀ ਵਿਵਾਦ 'ਤੇ ਫ਼ੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੋਕ ਹਿਤਾਂ ਦੀ ਰਾਖੀ ਦੱਸਦਿਆਂ ਕਿਹਾ ਕਿ ਸਰਬ ਸੰਮਤੀ ਨਾਲ ਫ਼ੈਸਲਾ ਆਉਣਾ ਖ਼ੁਸ਼ੀ ਦੀ ਗੱਲ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!