|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤੁਰਕੀ ਵਲੋਂ ਕਸ਼ਮੀਰ ਮਾਮਲੇ 'ਤੇ ਪਾਕਿ ਦਾ ਸਾਥ ਦੇਣ ਤੇ ਮੋਦੀ ਨੇ ਤੁਰਕੀ ਦੌਰਾ ਕੀਤਾ ਰੱਦ

ਵੈੱਬ ਡੈਸਕ (Vikram Sehajpal) : ਤੁਰਕੀ ਦੇ ਰਾਸ਼ਟਰਪਤੀ ਰੇਸੇਪ ਏਦ੍ਰੋਗਾਨ ਸੰਯੂਕਤ ਰਾਸ਼ਟਰ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਚੁੱਕਣ ਤੇ ਤੁਰਕੀ ਵੱਲੋਂ ਫਾਇਨੈਂਸ਼ੀਅਲ ਐਕਸ਼ਨ ਟਾਸਕ ਫ਼ੋਰਸ (FATF) ਦੀ ਬੈਠਕ ਵਿੱਚ ਖੁੱਲ੍ਹ ਕੇ ਪਾਕਿਸਤਾਨ ਦਾ ਸਾਥ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੁਰਕੀ ਦੌਰੇ ਨੂੰ ਰੱਦ ਕਰ ਦਿੱਤਾ ਹੈ।ਪੀਐੱਮ ਮੋਦੀ 27-28 ਅਕਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਤੁਰਕੀ ਦੇ ਰਾਸ਼ਟਰਪਤੀ ਰੇਸੇਪ ਏਦ੍ਰੋਗਾਨ ਸੰਯੂਕਤ ਰਾਸ਼ਟਰ ਵਿੱਚ ਕਸ਼ਮੀਰ ਦੇ ਮੁੱਦੇ ਨੂੰ ਚੁੱਕਣ ਤੇ ਤੁਰਕੀ ਵੱਲੋਂ ਫਾਇਨੈਂਸ਼ੀਅਲ ਐਕਸ਼ਨ ਟਾਸਕ ਫ਼ੋਰਸ (FATF) ਦੀ ਬੈਠਕ ਵਿੱਚ ਖੁੱਲ੍ਹ ਕੇ ਪਾਕਿਸਤਾਨ ਦਾ ਸਾਥ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੁਰਕੀ ਦੌਰੇ ਨੂੰ ਰੱਦ ਕਰ ਦਿੱਤਾ ਹੈ।ਪੀਐੱਮ ਮੋਦੀ 27-28 ਅਕਤੂਬਰ ਨੂੰ ਇਕ ਵੱਡੇ ਨਿਵੇਸ਼ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਸਾਊਦੀ ਅਰਬ ਜਾ ਰਹੇ ਹਨ। ਸਾਊਦੀ ਅਰਬ ਤੋਂ ਬਾਅਦ ਪੀਐੱਮ ਤੁਰਕੀ ਜਾਣ ਵਾਲੇ ਸਨ ਪਰ ਹੁਣ ਨਹੀਂ ਜਾਣਗੇ।

ਸੰਬੰਧਿਤ ਖ਼ਬਰਾਂ

ਤੁਰਕੀ ਤੇ ਭਾਰਤ ਦੇ ਰਿਸ਼ਤਿਆਂ ਵਿਚਕਾਰ ਕਦੇ ਵੀ ਕੜਵਾਹਟ ਪੈਦਾ ਨਹੀਂ ਹੋਈ ਪਰ ਦੌਰਾ ਰੱਦ ਕਰਨ 'ਤੇ ਸਾਫ਼ ਪਤਾ ਲੱਗਦਾ ਹੈ ਕਿ ਦੋਹਾਂ ਦੇਸ਼ਾਂ ਦੇ ਸਬੰਧਾਂ ਦਰਮਿਆਨ ਕੜਵਾਹਟ ਆ ਗਈ ਹੈ। ਮੋਦੀ ਦੇ ਅੰਕਾਰਾ ਦੌਰੇ 'ਤੇ ਸਿਧਾਂਤਕ ਤੌਕ ਤੇ ਸਹਿਮਤੀ ਬਣੀ ਸੀ ਤੇ ਇਸ ਵਿੱਚ ਹੋਰ ਮੁੱਦਿਆਂ ਤੋਂ ਇਲਾਵਾ ਵਪਾਰ ਅਤੇ ਰੱਖਿਆ ਸਹਿਯੋਗ' ਉੱਤੇ ਗੱਲਬਾਤ ਹੋਣੀ ਸੀ।ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਨੂੰ ਰੱਦ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਮੰਤਰਾਲੇ ਦੇ ਇਕ ਸੂਤਰ ਨੇ ਕਿਹਾ, "ਦੌਰੇ ਬਾਰੇ ਕੋਈ ਫ਼ੈਸਲਾ ਨਹੀਂ ਹੋਇਆ ਸੀ। ਇਸ ਲਈ ਇਸ ਨੂੰ ਰੱਦ ਕਰਨ ਵਰਗਾ ਕੁਝ ਵੀ ਨਹੀਂ ਹੈ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!