|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

SCO ਸੰਮੇਲਨ 'ਚ ਮੋਦੀ ਤੇ ਇਮਰਾਨ ਨੇ ਨਾ ਤਾਂ ਇੱਕ-ਦੂਜੇ ਨਾਲ ਨਜ਼ਰਾਂ ਮਿਲਾਈਆਂ ਨਾ ਹੀ ਹੱਥ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ ਦੇ ਸ਼ਿਖ਼ਰ ਸੰਮੇਲਨ 'ਚ ਹਿੱਸਾ ਲੈਣ ਲਈ ਦੋ ਦਿਨਾਂ ਬਿਸ਼ਕੇਕ ਦੌਰੇ 'ਤੇ ਹਨ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਮੌਜੂਦ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦੋਹਾਂ ਨੇ ਨਾ ਤਾਂ ਇੱਕ-ਦੂਜੇ ਨਾਲ ਨਜ਼ਰਾਂ ਮਿਲਾਈਆਂ ਅਤੇ ਨਾ ਹੀ ਹੱਥ ਮਿਲਾਏ। ਜਾਣਕਾਰੀ ਮੁਤਾਬਕ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇੰਟਰਨੈਸ਼ਨਲ ਡੈਸਕ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ ਦੇ ਸ਼ਿਖ਼ਰ ਸੰਮੇਲਨ 'ਚ ਹਿੱਸਾ ਲੈਣ ਲਈ ਦੋ ਦਿਨਾਂ ਬਿਸ਼ਕੇਕ ਦੌਰੇ 'ਤੇ ਹਨ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਮੌਜੂਦ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦੋਹਾਂ ਨੇ ਨਾ ਤਾਂ ਇੱਕ-ਦੂਜੇ ਨਾਲ ਨਜ਼ਰਾਂ ਮਿਲਾਈਆਂ ਅਤੇ ਨਾ ਹੀ ਹੱਥ ਮਿਲਾਏ। ਜਾਣਕਾਰੀ ਮੁਤਾਬਕ ਦੋਹਾਂ ਆਗੂਆਂ ਵਿਚਕਾਰ ਮੁਲਾਕਾਤ ਵੀ ਨਹੀਂ ਹੋਈ ਅਤੇ ਨਾ ਹੀ ਇਸ ਸੰਮੇਲਨ ਵਿੱਚ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਵਿਚਕਾਰ ਕੋਈ ਗੱਲਬਾਤ ਹੋਵੇਗੀ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਖਰ ਸੰਮੇਲਨ ਵਿਚ ਮੌਜੂਦ ਸਾਰੇ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ ਪਰ ਇਮਰਾਨ ਖ਼ਾਨ ਨਾਲ ਹੱਥ ਨਹੀਂ ਮਿਲਾਇਆ ਜਦਕਿ ਰਾਤ ਦੇ ਖਾਣੇ ਦੌਰਾਨ ਦੋਵੇਂ ਆਗੂ ਇੱਕ ਹੀ ਸਮੇਂ ਹਾਲ ਵਿੱਚ ਦਾਖਲ ਹੋਏ ਸਨ। ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ 'ਚ ਲਗਾਤਾਰ ਤਣਾਅ ਬਣਿਆ ਹੋਇਆ ਹੈ। ਹਾਲਾਂਕਿ, ਪਾਕਿਤਸਾਨ ਨੇ ਭਾਰਤ ਨਾਲ ਗੱਲਬਾਤ ਕਰਨ ਦੀ ਕਈ ਵਾਰ ਪੇਸ਼ਕਸ਼ ਕੀਤੀ ਹੈ ਪਰ ਭਾਰਤ ਇਸ ਦੇ ਲਈ ਤਿਆਰ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!