|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਕੀਤਾ ਉਦਘਾਟਨ, ਟਿਕਟ ਖਰੀਦ ਕੀਤਾ ਸਫਰ

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਪੀਐੱਮ ਮੋਦੀ ਨੇ ਮੈਟਰੋ 'ਚ ਦਾਖਲ ਹੋਣ ਤੋਂ ਪਹਿਲਾਂ ਖੁਦ ਮੈਟਰੋ ਦੀ ਟਿਕਟ ਖਰੀਦੀ। ਇਸ ਤੋਂ ਬਾਅਦ ਉਹ ਅੰਦਰ ਚਲੇ ਗਏ। ਮੈਟਰੋ ਯਾਤਰਾ ਦੌਰਾਨ ਵਿਦਿਆਰ

NRI Post Desk · 1726 ਦਿਨ ਪਹਿਲਾਂ · ਅੱਪਡੇਟ 1726 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਕੀਤਾ ਉਦਘਾਟਨ, ਟਿਕਟ ਖਰੀਦ ਕੀਤਾ ਸਫਰ
📷 NRI Post Desk

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਉਦਘਾਟਨ ਕੀਤਾ। ਪੀਐੱਮ ਮੋਦੀ ਨੇ ਮੈਟਰੋ 'ਚ ਦਾਖਲ ਹੋਣ ਤੋਂ ਪਹਿਲਾਂ ਖੁਦ ਮੈਟਰੋ ਦੀ ਟਿਕਟ ਖਰੀਦੀ। ਇਸ ਤੋਂ ਬਾਅਦ ਉਹ ਅੰਦਰ ਚਲੇ ਗਏ। ਮੈਟਰੋ ਯਾਤਰਾ ਦੌਰਾਨ ਵਿਦਿਆਰਥੀਆਂ ਨੂੰ ਪੀਐਮ ਮੋਦੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਏਐਨਆਈ ਦੀ ਤਸਵੀਰ ਵਿੱਚ ਪੀਐਮ ਮੋਦੀ ਨੂੰ ਵਿਦਿਆਰਥੀ ਨਾਲ ਗੱਲਬਾਤ ਕਰਦੇ ਦੇਖਿਆ ਜਾ ਸਕਦਾ ਹੈ। ਪੀਐੱਮ ਮੋਦੀ ਨੇ ਪੁਣੇ ਦੇ ਗਰਵਾਰੇ ਕਾਲਜ ਤੋਂ ਆਨੰਦ ਨਗਰ ਤੱਕ ਮੈਟਰੋ ਵਿੱਚ ਸਫਰ ਕੀਤਾ।

ਸੰਬੰਧਿਤ ਖ਼ਬਰਾਂ

PM ਮੋਦੀ ਨੇ ਪੁਣੇ ਮੈਟਰੋ ਦੇ ਕੁੱਲ 32.2 ਕਿਲੋਮੀਟਰ ਮੈਟਰੋ ਰੇਲ ਪ੍ਰਾਜੈਕਟ ਦੇ 12 ਕਿਲੋਮੀਟਰ ਸੈਕਸ਼ਨ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਮੈਟਰੋ ਰੇਲ 'ਤੇ ਸਵਾਰ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਮੈਟਰੋ 'ਚ ਬੈਠੇ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ 11 ਵਜੇ ਪੁਣੇ ਮਿਉਂਸਪਲ ਕਾਰਪੋਰੇਸ਼ਨ (ਪੀਐੱਮਸੀ) ਦੇ ਅਹਾਤੇ 'ਚ 1850 ਕਿਲੋਗ੍ਰਾਮ ਗੰਨਮੈਟਲ ਨਾਲ ਬਣੀ ਛਤਰਪਤੀ ਸ਼ਿਵਾਜੀ ਮਹਾਰਾਜ ਦੀ 9.5 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!