|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ ਡ੍ਰੋਨ ਅਟੈਕ ਨੂੰ ਲੈ ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੂੰ ਲੈ PM ਮੋਦੀ ਨੇ ਸਦੀ ਅਹਿਮ ਬੈਠਕ

ਜੰਮੂ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਇਸ ਬੈਠਕ ਦੇ ਏਜੰਡੇ ਬਾਰੇ ਹਾਲੇ ਕੁਝ ਵੀ ਸਪੱਸ਼ਟ ਨਹੀਂ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਜੰਮੂ-ਕਸ਼ਮੀਰ ਵਿਚ ਹੋਏ ਡ੍ਰੋਨ ਹਮਲੇ ਨੂੰ

NRI Post Desk · 1976 ਦਿਨ ਪਹਿਲਾਂ · ਅੱਪਡੇਟ 1976 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ ਡ੍ਰੋਨ ਅਟੈਕ ਨੂੰ ਲੈ ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੂੰ ਲੈ PM ਮੋਦੀ ਨੇ ਸਦੀ ਅਹਿਮ ਬੈਠਕ
📷 NRI Post Desk

ਜੰਮੂ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਇਸ ਬੈਠਕ ਦੇ ਏਜੰਡੇ ਬਾਰੇ ਹਾਲੇ ਕੁਝ ਵੀ ਸਪੱਸ਼ਟ ਨਹੀਂ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਜੰਮੂ-ਕਸ਼ਮੀਰ ਵਿਚ ਹੋਏ ਡ੍ਰੋਨ ਹਮਲੇ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਸੰਬੰਧਿਤ ਖ਼ਬਰਾਂ

ਇਸ ਮੀਟਿੰਗ ਵਿਚ ਸੁਰੱਖਿਆ ਨਾਲ ਜੁੜੇ ਕੁਝ ਵੱਡੇ ਅਧਿਕਾਰੀ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਲੱਦਾਖ ਦੇ ਤਿੰਨ ਦਿਨ ਦੇ ਦੌਰੇ 'ਤੇ ਗਏ ਰੱਖਿਆ ਮੰਤਰੀ ਯਾਤਰਾ ਖਤਮ ਕਰਨ ਤੋਂ ਬਾਅਦ ਦਿੱਲੀ ਪਹੁੰਚ ਕੇ ਜੰਮੂ-ਕਸ਼ਮੀਰ ਵਿਚ ਹਵਾਈ ਅੱਡੇ 'ਤੇ ਹੋਏ ਡ੍ਰੋਨ ਹਮਲੇ ਦੀ ਜਾਣਕਾਰੀ ਦੀ ਰਿਪੋਰਟ ਤਿਆਰ ਕਰਨਗੇ।ਉਧਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਏਅਰ ਫੋਰਸ ਸਟੇਸ਼ਨ 'ਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!