|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਅੱਤਵਾਦ ਖਿਲਾਫ਼ ਪਾਕਿ ਦੀ 'ਘੇਰਾਬੰਦੀ'

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕਿਰਗਿਸਤਾਨ ਦੇ ਬਿਸ਼ਕੇਕ 'ਚ ਸ਼ੰਘਾਈ ਕਾਰਪੋਰੇਸ਼ਨ ਸੰਗਠਨ (ਐਸਸੀਓ) ਸੰਮੇਲਨ ਤੋ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਹੋਈ। ਦੋਹਾਂ ਵਿਚਕਾਰ ਗੱਲਬਾਤ ਦੌਰਾਨ ਪਾਕਿਸਤਾਨ ਵੱਲੋਂ ਵਧਾਏ ਜਾ ਰਹੇ ਅੱਤਵਾਦ ਦੇ ਮੁੱਦੇ ਨੂੰ ਵੀ ਚੁੱਕਿਆ ਗਿਆ। ਦੋਵਾਂ ਵਿਚਕਾਰ ਇਕ ਸੰਖੇਪ ਗੱਲਬਾਤ ਵਿਚ, ਭਾਰਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕਿਰਗਿਸਤਾਨ ਦੇ ਬਿਸ਼ਕੇਕ 'ਚ ਸ਼ੰਘਾਈ ਕਾਰਪੋਰੇਸ਼ਨ ਸੰਗਠਨ (ਐਸਸੀਓ) ਸੰਮੇਲਨ ਤੋ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਹੋਈ। ਦੋਹਾਂ ਵਿਚਕਾਰ ਗੱਲਬਾਤ ਦੌਰਾਨ ਪਾਕਿਸਤਾਨ ਵੱਲੋਂ ਵਧਾਏ ਜਾ ਰਹੇ ਅੱਤਵਾਦ ਦੇ ਮੁੱਦੇ ਨੂੰ ਵੀ ਚੁੱਕਿਆ ਗਿਆ। ਦੋਵਾਂ ਵਿਚਕਾਰ ਇਕ ਸੰਖੇਪ ਗੱਲਬਾਤ ਵਿਚ, ਭਾਰਤ ਨੇ ਪਾਕਿਸਤਾਨ ਵੱਲੋਂ ਅੱਤਵਾਦ 'ਤੇ ਮਜ਼ਬੂਤ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ। ਪੀਐਮ ਮੋਦੀ ਨੇ ਸ਼ੀ ਜਿਨਪਿੰਗ ਨਾਲ ਮੁਲਾਕਾਤ 'ਚ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਜਿਸ ਦਾ ਅਸਰ ਭਾਰਤ ਨਾਲ ਸ਼ਾਂਤੀਪੂਰਨ ਦੋ ਪੱਖੀ ਸਬੰਧ ਬਣਾਉਣ ਦੇ ਮਾਹੌਲ 'ਤੇ ਪਏਗਾ।

ਸੰਬੰਧਿਤ ਖ਼ਬਰਾਂ

ਵਿਦੇਸ਼ੀ ਸਕੱਤਰ ਵਿਜੇ ਗੋਖਲੇ ਨੇ ਮੋਦੀ ਅਤੇ ਸ਼ੀ ਜਿਨਪਿੰਗ ਦੀ ਮੁਲਾਕਾਤ ਤੋਂ ਬਾਅਦ ਕਿਹਾ ਕਿ ਪੀਐਮ ਨੇ ਕਿਹਾ ਸੀ ਕਿ ਭਾਰਤ ਨੇ ਪਾਕਿਸਤਾਨ ਨਾਲ ਚੰਗੇ ਸਬੰਧ ਬਣਾਉਣ ਲਈ ਯਤਨ ਕੀਤੇ ਸਨ, ਪਰ ਉਨ੍ਹਾਂ ਨੂੰ ਟਰੈਕ ਤੋਂ ਹਟਾ ਦਿੱਤਾ ਗਿਆ। ਜਦੋਂ ਇਹ ਪੁੱਛਿਆ ਗਿਆ, ਕੀ ਮੋਦੀ ਅਤੇ ਸ਼ੀ ਜਿਨਪਿੰਗ ਦੀ ਗੱਲਬਾਤ ਦੌਰਾਨ ਪਾਕਿਸਤਾਨ ਤੇ ਅੱਤਵਾਦ ਦੇ ਮੁੱਦੇ ਸਾਹਮਣੇ ਆਏ, ਤਾਂ ਗੋਖਲੇ ਨੇ ਕਿਹਾ, "ਇਸ 'ਤੇ ਇਕ ਸੰਖੇਪ ਚਰਚਾ ਹੋਈ।" ਵਿਦੇਸ਼ੀ ਸਕੱਤਰ ਨੇ ਕਿਹਾ ਕਿ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੀ ਸਥਿਤੀ ਲਗਾਤਾਰ ਇਹ ਬਣੀ ਹੋਈ ਹੈ ਕਿ ਉਹ ਪਾਕਿਸਤਾਨ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ।

ਮੋਦੀ ਨੇ ਸ਼ੀ ਜਿਨਪਿੰਗ ਨੂੰ ਕਿਹਾ ਕਿ ਪਾਕਿਸਤਾਨ ਨੂੰ 'ਅੱਤਵਾਦ ਤੋਂ ਮੁਕਤ ਮਾਹੌਲ ਪੈਦਾ ਕਰਨ ਦੀ ਜ਼ਰੂਰਤ ਹੈ', ਪਰ ਹੁਣ ਤੱਕ ਅਸੀਂ ਇਹ ਨਹੀਂ ਦੇਖ ਰਹੇ ਹੈ।ਇਸ ਤੋਂ ਪਹਿਲਾਂ ਚੀਨੀ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਗੈਰ ਰਸਮੀ ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਸਾਲ ਦੇ ਅਖੀਰ 'ਚ ਭਾਰਤ ਆਉਣ ਦੇ ਸੱਦੇ ਨੂੰ ਸਵੀਕਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜ਼ਿਕਰਯੌਗ ਹੈ ਕਿ ਮੋਦੀ ਨੇ ਐਸਐਸਓ ਸਿਖਰ ਸੰਮੇਲਨ ਦੇ ਮੌਕੇ 'ਤੇ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਵੀ ਮੁਲਾਕਾਤ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!