|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

Emergency 'ਤੇ ਟਵੀਟ ਕਰਕੇ ਪੀਐੱਮ ਮੋਦੀ ਨੇ ਕਿਸ ਨੂੰ ਕੀਤਾ ਸਲਾਮ..?

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਵਿੱਚ 1975 'ਚ ਲੱਗੀ ਐਮਰਜੈਂਸੀ ਨੂੰ ਅੱਜ 44 ਸਾਲ ਪੂਰੇ ਹੋ ਗਏ ਹਨ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਲ 1975 ਵਿੱਚ 25 ਜੂਨ ਦੀ ਰਾਤ ਨੂੰ ਐਮਰਜੈਂਸੀ ਐਲਾਨ ਦਿੱਤੀ ਸੀ। ਦੇਸ਼ ਵਿੱਚ ਐਮਰਜੈਂਸੀ ਦੇ 44 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਇੱਕ ਪੋਸਟ ਸ਼ੇਅਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਵਿੱਚ 1975 'ਚ ਲੱਗੀ ਐਮਰਜੈਂਸੀ ਨੂੰ ਅੱਜ 44 ਸਾਲ ਪੂਰੇ ਹੋ ਗਏ ਹਨ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਲ 1975 ਵਿੱਚ 25 ਜੂਨ ਦੀ ਰਾਤ ਨੂੰ ਐਮਰਜੈਂਸੀ ਐਲਾਨ ਦਿੱਤੀ ਸੀ। ਦੇਸ਼ ਵਿੱਚ ਐਮਰਜੈਂਸੀ ਦੇ 44 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿੱਚ ਉਨ੍ਹਾਂ ਨੇ ਲਿਖਿਆ, "ਭਾਰਤ ਉਨ੍ਹਾਂ ਸਾਰੇ ਲੋਕਾਂ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੇ ਐਮਰਜੈਂਸੀ ਦਾ ਜੰਮ ਕੇ ਵਿਰੋਧ ਕੀਤਾ।

ਸੰਬੰਧਿਤ ਖ਼ਬਰਾਂ

ਭਾਰਤ ਦੀ ਜਮਹੂਰੀ ਮਾਨਸਿਕਤਾ ਨੇ ਇੱਕ ਤਾਨਾਸ਼ਾਹੀ ਮਾਨਸਿਕਤਾ ਉੱਤੇ ਸਫ਼ਲਤਾ ਹਾਸਲ ਕੀਤੀ।" ਇਸ ਤੋਂ ਇਲਾਵਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਐਮਰਜੈਂਸੀ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "25 ਜੂਨ ਭਾਰਤੀ ਲੋਕਤੰਤਰ 'ਚ ਹਮੇਸ਼ਾ ਕਾਲੇ ਦਿਨ ਦੀ ਤਰ੍ਹਾਂ ਰਹੇਗਾ।

ਇਸ ਦਿਨ ਇੰਦਰਾ ਗਾਂਧੀ ਨੇ ਨਾਗਰਿਕ ਸੁਤੰਤਰਤਾ ਅਤੇ ਮਨੁੱਖੀ ਅਧਿਕਾਰਾਂ ਨੂੰ ਤੋੜ ਕੇ ਦੁਨੀਆਂ ਨੂੰ ਹੈਰਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੱਜ ਯਾਦ ਕਰ ਰਿਹਾ ਹੈ ਕਿ ਕਿਸ ਤਰ੍ਹਾਂ ਬਹਾਦਰੀ ਨਾਲ ਵਧੀਕੀਆਂ ਖ਼ਿਲਾਫ਼ ਲੜਾਈ ਲੜੀ ਗਈ।" ਉਨ੍ਹਾਂ ਐਮਰਜੈਂਸੀ ਨੂੰ ਤਾਨਾਸ਼ਾਹੀ ਕਰਾਰ ਦਿੱਤਾ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!