|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਟਵਿੱਟਰ ਹੈਂਡਲ ਹੁਣ ਸੁਰੱਖਿਅਤ, PMO ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੂੰ ਹੈਕ ਕਰਨ ਤੋਂ ਬਾਅਦ ਹੈਕਰਾਂ ਨੇ ਬਿਟਕੁਆਇਨ ਨਾਲ ਸਬੰਧਤ ਟਵੀਟ ਵੀ ਕੀਤੇ। ਹਾਲਾਂਕਿ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਸ 'ਤੇ ਤੁਰੰਤ ਕਾਰਵਾਈ ਕੀਤੀ ਗਈ ਤੇ ਹੁਣ ਖਾਤਾ ਸੁਰੱਖਿਅਤ ਹੈ। ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਸਵੇਰੇ ਟਵੀਟ ਕਰ ਕੇ ਕਿਹਾ ਕਿ ਉਸ ਸਮੇਂ ਕੀਤੇ ਗਏ ਟਵੀਟ ਨੂੰ ਨਜ

NRI Post Desk · 1810 ਦਿਨ ਪਹਿਲਾਂ · ਅੱਪਡੇਟ 1810 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਟਵਿੱਟਰ ਹੈਂਡਲ ਹੁਣ ਸੁਰੱਖਿਅਤ, PMO ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੂੰ ਹੈਕ ਕਰਨ ਤੋਂ ਬਾਅਦ ਹੈਕਰਾਂ ਨੇ ਬਿਟਕੁਆਇਨ ਨਾਲ ਸਬੰਧਤ ਟਵੀਟ ਵੀ ਕੀਤੇ। ਹਾਲਾਂਕਿ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਸ 'ਤੇ ਤੁਰੰਤ ਕਾਰਵਾਈ ਕੀਤੀ ਗਈ ਤੇ ਹੁਣ ਖਾਤਾ ਸੁਰੱਖਿਅਤ ਹੈ। ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਸਵੇਰੇ ਟਵੀਟ ਕਰ ਕੇ ਕਿਹਾ ਕਿ ਉਸ ਸਮੇਂ ਕੀਤੇ ਗਏ ਟਵੀਟ ਨੂੰ ਨਜ਼ਰਅੰਦਾਜ਼ ਕਰੋ। ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਟਵਿਟਰ ਹੈਂਡਲ ਕਿੰਨਾ ਸਮਾਂ ਹੈਕਰਾਂ ਦੇ ਹੱਥਾਂ 'ਚ ਰਿਹਾ।

ਸੰਬੰਧਿਤ ਖ਼ਬਰਾਂ

ਦਰਅਸਲ ਹੈਕਰਾਂ ਵੱਲੋਂ ਪੀਐੱਮਓ ਦੇ ਟਵੀਟ 'ਚ ਕਿਹਾ ਗਿਆ ਹੈ ਕਿ 'ਭਾਰਤ ਨੇ ਅਧਿਕਾਰਤ ਤੌਰ 'ਤੇ ਬਿਟਕੁਆਇਨ ਨੂੰ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਅਧਿਕਾਰਤ ਤੌਰ 'ਤੇ 500 ਬਿਟਕੋਇਨ ਖਰੀਦੇ ਹਨ ਤੇ ਇਸਨੂੰ ਦੇਸ਼ ਦੇ ਸਾਰੇ ਨਾਗਰਿਕਾਂ 'ਚ ਵੰਡਿਆ ਜਾ ਰਿਹਾ ਹੈ।

ਟਵੀਟ, ਮੋਦੀ ਦੇ ਨਿੱਜੀ ਹੈਂਡਲ ਦੇ ਹੈਕ ਹੋਣ ਤੋਂ ਬਾਅਦ, ਇਹ ਵੀ ਦਾਅਵਾ ਕੀਤਾ ਗਿਆ ਕਿ ਭਾਰਤ ਨੇ ਅਧਿਕਾਰਤ ਤੌਰ 'ਤੇ 500 ਬੀਟੀਸੀ ਖਰੀਦੇ ਹਨ ਤੇ ਉਨ੍ਹਾਂ ਨੂੰ ਆਪਣੇ ਦੇਸ਼ ਵਾਸੀਆਂ 'ਚ ਵੰਡ ਰਿਹਾ ਹੈ ਤੇ ਲੋਕਾਂ ਨੂੰ ਜਲਦੀ ਕਰਨ ਲਈ ਕਿਹਾ, ਇਕ ਲਿੰਕ ਸਾਂਝਾ ਕੀਤਾ ਗਿਆ ਹੈ। ਭਵਿੱਖ ਅੱਜ ਆ ਗਿਆ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!