|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਟਲ ਬਿਹਾਰੀ ਵਾਜਪਈ ਦੀ ਮੁਰਤ ਦਾ ਉਦਘਾਟਨ, ਮੋਦੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਲਖਨਊ (ਇੰਦਰਜੀਤ ਸਿੰਘ) : ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਦੀ ਮੁਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕ ਭਵਨ ਵਿਚ ਕੀਤਾ। ਅਟਲ ਜੀ ਦੀ 25 ਫੁੱਟ ਉਚੀ ਤਾਂਬੇ ਦੀ ਮੂਰਤੀ 'ਤੇ ਮੋਦੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਹ ਮੂਰਤੀ ਉਤਰ ਪ੍ਰਦੇਸ਼ ਦੇ ਸੰਸਕ੍ਰਿਤੀ ਵਿਭਾਗ ਨੇ ਮੁੱਖ ਮੰਤਰੀ ਯੋਗੀ ਅਦਿਤਯਨਾਥ ਦੇ ਨਿਰਦੇਸ਼ਾਂ 'ਤੇ ਬ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਖਨਊ (ਇੰਦਰਜੀਤ ਸਿੰਘ) : ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਦੀ ਮੁਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕ ਭਵਨ ਵਿਚ ਕੀਤਾ। ਅਟਲ ਜੀ ਦੀ 25 ਫੁੱਟ ਉਚੀ ਤਾਂਬੇ ਦੀ ਮੂਰਤੀ 'ਤੇ ਮੋਦੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਹ ਮੂਰਤੀ ਉਤਰ ਪ੍ਰਦੇਸ਼ ਦੇ ਸੰਸਕ੍ਰਿਤੀ ਵਿਭਾਗ ਨੇ ਮੁੱਖ ਮੰਤਰੀ ਯੋਗੀ ਅਦਿਤਯਨਾਥ ਦੇ ਨਿਰਦੇਸ਼ਾਂ 'ਤੇ ਬਣਵਾਈ ਹੈ।

ਸੰਬੰਧਿਤ ਖ਼ਬਰਾਂ

ਲੋਕ ਭਵਨ ਵਿਚ ਕਰਵਾਏ ਗਏ ਸਮਾਗਮ ਵਿਚ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਜਿਥੋਂ ਅਟਲ ਜੀ ਚੁਣੇ ਜਾਂਦੇ ਸਨ, ਉਥੇ ਮੈਨੂੰ ਕੰਮ ਕਰਨ ਦਾ ਮੌਕਾ ਮਿਲਿਆ।

ਇਸ ਤੋਂ ਪਹਿਲਾਂ ਲੋਕ ਭਵਨ ਪਹੁੰਚੇ ਪੀਐਮ ਮੋਦੀ ਦਾ ਰਾਜਪਾਲ ਆਨੰਦੀ ਬੇਨ ਪਟੇਲ , ਗ੍ਰਹਿ ਮੰਤਰੀ ਰਾਜਨਾਥ ਸਿੰਘ, ਮੁੱਖ ਮੰਤਰੀ ਯੋਗੀ ਅਦਿਤਯਨਾਥ, ਵਿਧਾਨ ਸਭਾ ਪ੍ਰਧਾਨ ਹਿਰਦੈ ਨਰਾਇਣ ਦੀਕਸ਼ਤ, ਉਪ ਮੁੱਖ ਮੰਤਰੀ ਡਾ. ਦਿਨੇਸ਼ ਸ਼ਰਮਾ ਅਤੇ ਕੇਸ਼ਵ ਪ੍ਰਸਾਦ ਮੌਰੀਆ ਨੇ ਸਵਾਗਤ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!