|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

PNB ਘੋਟਾਲਾ: ਮੇਹੁਲ ਚੋਕਸੀ ਦੀ ਭਗੌੜਾ ਕਾਰਵਾਈ ਰੱਦ ਕਰਨ ਦੀ ਅਰਜ਼ੀ ਖਾਰਜ

ਮੁੰਬਈ (ਪਾਇਲ): ਪੰਜਾਬ ਨੈਸ਼ਨਲ ਬੈਂਕ (PNB) ਘੁਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਇੱਕ ਝਟਕਾ ਦਿੰਦੇ ਹੋਏ ਇੱਥੋਂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਵਿੱਚ ਉਸ ਨੂੰ ਭਗੌੜਾ ਆਰਥਿਕ ਅਪਰਾਧੀ (Fugitive Economic Offender - FEO) ਐਲਾਨ ਕਰਨ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ

NRI Post Desk · 364 ਦਿਨ ਪਹਿਲਾਂ · ਅੱਪਡੇਟ 365 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PNB ਘੋਟਾਲਾ: ਮੇਹੁਲ ਚੋਕਸੀ ਦੀ ਭਗੌੜਾ ਕਾਰਵਾਈ ਰੱਦ ਕਰਨ ਦੀ ਅਰਜ਼ੀ ਖਾਰਜ
📷 NRI Post Desk

ਮੁੰਬਈ (ਪਾਇਲ): ਪੰਜਾਬ ਨੈਸ਼ਨਲ ਬੈਂਕ (PNB) ਘੁਟਾਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਇੱਕ ਝਟਕਾ ਦਿੰਦੇ ਹੋਏ ਇੱਥੋਂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਵਿੱਚ ਉਸ ਨੂੰ ਭਗੌੜਾ ਆਰਥਿਕ ਅਪਰਾਧੀ (Fugitive Economic Offender - FEO) ਐਲਾਨ ਕਰਨ ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਇਸ ਸਾਲ ਅਪਰੈਲ ਵਿੱਚ ਬੈਲਜੀਅਮ ’ਚ ਗ੍ਰਿਫ਼ਤਾਰੀ ਤੋਂ ਬਾਅਦ ਚੋਕਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੇਸਾਂ ਦੀ ਸੁਣਵਾਈ ਕਰ ਰਹੀ ਅਦਾਲਤ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਉਸ ਨੂੰ FEO ਐਲਾਨ ਕਰਨ ਵਾਲੀ ਅਰਜ਼ੀ ਨੂੰ ਖਾਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ।

ਸੰਬੰਧਿਤ ਖ਼ਬਰਾਂ

ਚੋਕਸੀ ਨੇ ਦਲੀਲ ਦਿੱਤੀ ਕਿ ਈਡੀ ਵੱਲੋਂ ਉਸ ਨੂੰ FEO ਐਲਾਨ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ਨੂੰ ਖਾਰਜ ਕਰ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਪਹਿਲਾਂ ਹੀ ਭਾਰਤ ਵਿੱਚ ਕੇਸਾਂ ਲਈ ਹਿਰਾਸਤ ਵਿੱਚ ਹੈ। ਜਾਂਚ ਏਜੰਸੀ ਨੇ ਉਸ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ 66 ਸਾਲਾ ਚੋਕਸੀ ਭਾਰਤ ਵਾਪਸ ਨਹੀਂ ਆਉਣਾ ਚਾਹੁੰਦਾ ਕਿਉਂਕਿ ਉਹ ਬੈਲਜੀਅਮ ਵਿੱਚ ਆਪਣੇ ਖ਼ਿਲਾਫ਼ ਸ਼ੁਰੂ ਕੀਤੀਆਂ ਹਵਾਲਗੀ ਕਾਰਵਾਈਆਂ ਨਾਲ ਲੜ ਰਿਹਾ ਹੈ।

ਏਜੰਸੀ ਨੇ ਦਲੀਲ ਦਿੱਤੀ ਕਿ FEO ਕਾਰਵਾਈਆਂ ਤਾਂ ਹੀ ਖ਼ਤਮ ਹੁੰਦੀਆਂ ਹਨ ਜਦੋਂ ਕੋਈ ਭਗੌੜਾ ਦੋਸ਼ੀ ਅਦਾਲਤ ਵਿੱਚ ਪੇਸ਼ ਹੁੰਦਾ ਹੈ, ਇਸ ਲਈ ਇਸ ਨੂੰ ਹੁਣ ਖ਼ਤਮ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਕਿ 17 ਅਕਤੂਬਰ ਨੂੰ ਬੈਲਜੀਅਮ ਦੀ ਇੱਕ ਅਦਾਲਤ ਨੇ ਹੀਰਾ ਵਪਾਰੀ ਦੀ ਹਵਾਲਗੀ ਲਈ ਭਾਰਤ ਦੀ ਬੇਨਤੀ ਨੂੰ ਬਰਕਰਾਰ ਰੱਖਿਆ ਸੀ। ਹਾਲਾਂਕਿ, ਉਸ ਨੇ ਦੇਸ਼ ਦੀ ਸੁਪਰੀਮ ਕੋਰਟ ਵਿੱਚ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
PNB ਘੋਟਾਲਾ: ਮੇਹੁਲ ਚੋਕਸੀ ਦੀ ਭਗੌੜਾ ਕਾਰਵਾਈ ਰੱਦ ਕਰਨ ਦੀ ਅਰਜ਼ੀ ਖਾਰਜ — NRI Post