|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਕੋਲੋਂ ਹਜ਼ਾਰਾਂ ਰੁਪਿਆਂ ਦੀ ਜਾਅਲੀ ਕਰੰਸੀ ਬਰਾਮਦ ਕੀਤੀ

ਜਲੰਧਰ (ਇੰਦਰਜੀਤ ਸਿੰਘ) : ਥਾਣਾ ਭੋਗਪੁਰ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਿਆਂ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਐੱਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਭੋਗਪੁਰ ਦੇ ਮੁਖੀ ਸਬ ਇੰਸਪੈਕਟਰ ਜਰਨੈਲ ਸਿੰਘ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਇੰਦਰਜੀਤ ਸਿੰਘ) : ਥਾਣਾ ਭੋਗਪੁਰ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਿਆਂ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਐੱਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਭੋਗਪੁਰ ਦੇ ਮੁਖੀ ਸਬ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਏਐੱਸਆਈ ਸ਼ਾਮ ਸਿੰਘ ਨੇ ਭੋਗਪੁਰ 'ਚ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਅਸ਼ਵਨੀ ਕੁਮਾਰ ਵਾਸੀ ਸਿਵਲ ਲਾਈਨ ਲੁਧਿਆਣਾ ਤੇ ਗੌਰਵ ਕੁਮਾਰ ਵਾਸੀ ਕੋਟ ਕਿਸ਼ਨਚੰਦ ਜਲੰਧਰ ਜੋ ਕਿ ਜਾਅਲੀ ਭਾਰਤੀ ਕਰੰਸੀ ਛਾਪ ਕੇ ਬਾਜ਼ਾਰ 'ਚ ਚਲਾਉਂਦੇ ਹਨ, ਇਸ ਵੇਲੇ ਆਪਣੇ ਮੋਟਰਸਾਈਕਲ ਨੰਬਰ ਪੀ ਬੀ 10 ਸੀ ਵਾਈ 3575 ਉੱਪਰ ਜਲੰਧਰ ਤੋਂ ਭੋਗਪੁਰ ਵੱਲ ਆ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕੋਲ ਇਸ ਵੇਲੇ ਵੀ ਜਾਅਲੀ ਕਰੰਸੀ ਹੈ ਜਿਹੜੀ ਕਿ ਉਹ ਬਾਜ਼ਾਰ 'ਚ ਚਲਾਉਣ ਆ ਰਹੇ ਹਨ। ਇਸ ਤੇ ਪੁਲਿਸ ਪਾਰਟੀ ਨੇ ਟੀ ਪੁਆਇੰਟ ਭੋਗਪੁਰ 'ਤੇ ਨਾਕਾਬੰਦੀ ਕਰ ਦਿੱਤੀ। ਜਿੱਦਾਂ ਹੀ ਉਕਤ ਨੰਬਰ ਦੇ ਮੋਟਰਸਾਈਕਲ ਉੱਪਰ ਆਉਂਦੇ ਹੋਏ ਦੋ ਨੌਜਵਾਨ ਦਿਖਾਈ ਦਿੱਤੇ ਤਾਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਦ ਨਾਂ ਪੁੱਛਿਆ ਗਿਆ ਤਾਂ ਉਨ੍ਹਾਂ ਆਪਣਾ ਨਾਂ ਅਸ਼ਵਨੀ ਕੁਮਾਰ ਤੇ ਪਿੱਛੇ ਬੈਠੇ ਨੇ ਆਪਣਾ ਨਾਂ ਗੌਰਵ ਦੱਸਿਆ। ਪੁਲਿਸ ਪਾਰਟੀ ਨੇ ਜਦ ਦੋਵਾਂ ਦੀ ਤਲਾਸ਼ੀ ਲਈ ਤਾਂ ਅਸ਼ਵਨੀ ਕੁਮਾਰ ਦੀ ਜੇਬ 'ਚੋਂ 49,400 ਰੁਪਏ ਅਤੇ ਗੌਰਵ ਦੀ ਜੇਬ ਵਿੱਚੋਂ 16,800 ਰੁਪਈਆਂ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ।

ਦੋਵਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਥਾਣਾ ਭੋਗਪੁਰ 'ਚ ਧਾਰਾ 420/489/489 ਬੀ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਐੱਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਹੁਣ ਤੱਕ ਉਹ ਕਿੰਨੀ ਭਾਰਤੀ ਜਾਅਲੀ ਕਰੰਸੀ ਛਾਪ ਚੁੱਕੇ ਹਨ ਤੇ ਕਿੱਥੇ-ਕਿੱਥੇ ਉਹ ਇਹੀ ਕਰੰਸੀ ਚਲਾ ਚੁੱਕੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!