ਲੁਧਿਆਣਾ (ਇੰਦਰਜੀਤ ਸਿੰਘ) : ਥਾਣਾ ਕੋਤਵਾਲੀ ਦੀ ਪੁਲਿਸ ਨੇ ਰਾਹਗੀਰਾਂ ਕੋਲੋਂ ਮੋਬਾਈਲ ਫੋਨ ਲੁੱਟਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਾਲਮੀਕਿ ਨਗਰ ਦੇ ਵਾਸੀ ਅਕਸ਼ੈ ਕੁਮਾਰ ,ਸ਼ਿਵਾ ਅਤੇ ਨਵਨੀਤ ਕੁਮਾਰ ਵਜੋਂ ਹੋਈ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਟਾਇਰ ਮਾਰਕੀਟ ਦੇ ਕੋਲ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਪੁਲਿਸ ਨੇ ਜਦ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ ਅਲੱਗ ਅਲੱਗ ਥਾਵਾਂ ਤੋਂ ਲੁੱਟੇ ਗਏ 31 ਮੋਬਾਈਲ ਫੋਨ ਬਰਾਮਦ ਹੋਏ ।
ਸੰਬੰਧਿਤ ਖ਼ਬਰਾਂ
ਪੁਲਿਸ ਨੇ ਜਦ ਮੁਲਜ਼ਮਾਂ ਕੋਲੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਕਈ ਮਹੀਨਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਕੋਲੋਂ ਮੋਬਾਈਲ ਫੋਨ ਲੁੱਟ ਰਹੇ ਹਨ ।ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਰਵਾਸੀ ਮਜ਼ਦੂਰਾਂ ਨੂੰ ਹੀ ਫੋਨ ਸਸਤੇ ਰੇਟ ਤੇ ਵੇਚ ਦਿੰਦੇ । ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਕਈ ਹੋਰ ਖੁਲਾਸੇ ਹੋਣਗੇ।






