ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਡੇਢ ਸੌ ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਮੁੱਢਲੀ ਪੁੱਛਗਿੱਛ ਦੌਰਾਨ ਹੈਰੋਇਨ ਵਾਲੇ ਲਿਫਾਫੇ 'ਚ ਪਸ਼ੂਆਂ ਨੂੰ ਦੇਣ ਵਾਲੀ ਦਵਾਈ ਦੱਸ ਕੇ ਇਹ ਪੁਲਿਸ ਨੂੰ ਗੁੰਮਰਾਹ ਕਰਦੇ ਰਹੇ। ਪੁਲਿਸ ਨੇ ਦੋਵਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੰਬੰਧਿਤ ਖ਼ਬਰਾਂ
ਥਾਣਾ ਭਿੱਖੀਵਿੰਡ ਦੇ ਸਬ ਇੰਸਪੈਕਟਰ ਪੰਨਾ ਲਾਲ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਬਲ੍ਹੇਰ ਰੋਡ 'ਤੇ ਸ਼ਮਸ਼ਾਨਘਾਟ ਨੇੜੇ ਨਾਕਾਬੰਦੀ ਕੀਤੀ ਸੀ।ਇਸ ਦੌਰਾਨ ਪਲਾਟੀਨਾ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਤੇ ਔਰਤ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਗਏ। ਜਦੋਂ ਉਸ ਨੇ ਕਾਗਜ਼ ਕੱਢਣ ਲਈ ਸੀਟ ਖੋਲ੍ਹੀ ਤਾਂ ਉਸ ਵਿਚੋਂ ਇਕ ਲਿਫਾਫਾ ਮਿਲਿਆ।
ਉਨ੍ਹਾਂ ਕਿਹਾ ਕਿ ਇਸ ਵਿਚ ਪਸ਼ੂਆਂ ਨੂੰ ਦੇਣ ਵਾਲੀ ਦਵਾਈ ਹੈ ਪਰ ਜਦੋਂ ਜਾਂਚ ਕੀਤੀ ਗਈ ਤਾਂ ਉਕਤ ਲਿਫਾਫੇ 'ਚੋਂ 155 ਗ੍ਰਾਮ ਹੈਰੋਇਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਤੁਰੰਤ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਕਾਬੂ ਕੀਤੇ ਗਏ ਲੋਕਾਂ ਦੀ ਪਛਾਣ ਬਲਜੀਤ ਕੌਰ ਉਰਫ ਬਾਵੀ ਪਤਨੀ ਬਲਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਲਵਪ੍ਰੀਤ ਸਿੰਘ ਉਰਫ ਲਵ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਕੇ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਮਾਮਲੇ ਦਰਜ ਹਨ।






