ਭੂੰਦੜ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਲੋਕਾਂ ਨੂੰ ਸੜਕ ਦੁਰਘਟਨਾ ਤੋਂ ਬਚਾਉਣ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲਾ ਮੁੱਖੀ ਪੁਲੀਸ ਮੁਖੀ ਸ: ਮਨਜੀਤ ਸਿੰਘ ਢੇਸੀ ਦੇ ਦਿਸਾ ਨਿਰਦੇਸਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਭੂੰਦੜ ਵਿਖੇ ਸੈਮੀਨਾਰ ਲਗਾਇਆ ਗਿਆ । ਜਿੱਥੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏਐੱਸਆਈ ਗੁਰਾਦਿੱਤਾਂ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨਾਂ ਨੇ ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ । ਏਐੱਸਆਈ ਕਾਸਮ ਅਲੀ ਨੇ ਟ੍ਰੈਫਕਿ ਨਿਯਮਾਂ ਪ੍ਰਤੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਕਿ ਆਪਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰੀਏ ਤਾਂ ਜੋ ਆਪਾਂ ਆਪ ਅਤੇ ਆਪਣੇ ਪਰਿਵਾਰ ਦੀਆਂ ਜਿੰਦਗੀਆਂ ਨੂੰ ਬਚਾ ਸਕਦੇ ਹਾਂ।
ਸੰਬੰਧਿਤ ਖ਼ਬਰਾਂ
ਉਨਾਂ ਕਿਹਾ ਕਿ ਵਹੀਕਲ ਚਲਾਉਣ ਦੌਰਾਨ ਮੋਬਾਈਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜਿਸ ਕਰਕੇ ਆਪਣਾ ਧਿਆਨ ਸੜਕ ਤੋਂ ਭਟਕ ਜਾਂਦਾ ਹੈ ਅਤੇ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ। ਹੌਲਦਾਰ ਨੈਬ ਸਿੰਘ ਨੂਰੀ ਨੇ ਆਪਣੀ ਸੁਰੀਲੀ ਆਵਾਜ਼ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਪ੍ਰਣ ਕੀਤਾ ਕਿ ਅਸੀਂ ਟ੍ਰੈਫਿਕ ਨਿਯਮਾਂ ਦੀ ਹਮੇਸ਼ਾ ਪਾਲਣਾ ਕਰਾਂਗੇ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਵੀਰ ਸਿੰਘ ਵੱਲੋਂ ਆਈ ਹੋਈ ਪੁਲਿਸ ਟੀਮ ਦਾ ਧੰਨਵਾਦ ਕੀਤਾ । ਇਸ ਮੌਕੇ ਪੰਜਾਬ ਪੁਲਿਸ ਤੇ ਸਮਨਦੀਪ ਕੁਮਾਰ (ਮਾਈਕਲ), ਰਿਟਾਇਰਡ ਏ.ਐੱਸ.ਆਈ ਚਰਨਜੀਤ ਸਿੰਘ ਅਤੇ ਸਕੂਲ ਦਾ ਸਟਾਫ ਹਾਜਰ ਸੀ|



