|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੁਲਿਸ ਨੇ ਸਾਂਝੇ ਆਪ੍ਰਰੇਸ਼ਨ ਦੌਰਾਨ ਔਰਤਾਂ ਕੋਲੋਂ ਬਰਾਮਦ ਕੀਤੀ 1 ਕਿੱਲੋ ਹੈਰੋਇਨ

ਤਰਨਤਾਰਨ : ਨਾਰਕੋਟਿਕ ਸੈੱਲ ਤਰਨਤਾਰਨ ਅਤੇ ਪੱਟੀ ਦੀ ਪੁਲਿਸ ਨੇ ਸਾਂਝੇ ਆਪ੍ਰਰੇਸ਼ਨ ਦੌਰਾਨ ਇਕ ਕਿੱਲੋ ਹੈਰੋਇਨ ਬਰਾਮਦ ਕਰ ਕੇ ਇਨੋਵਾ ਗੱਡੀ 'ਚ ਸਵਾਰ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਬਰਾਮਦਗੀ ਸੈੱਲ ਨੇ ਸੂਚਨਾ ਦੇ ਆਧਾਰ ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਪੱਟੀ ਖੇਤਰ 'ਚੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ : ਨਾਰਕੋਟਿਕ ਸੈੱਲ ਤਰਨਤਾਰਨ ਅਤੇ ਪੱਟੀ ਦੀ ਪੁਲਿਸ ਨੇ ਸਾਂਝੇ ਆਪ੍ਰਰੇਸ਼ਨ ਦੌਰਾਨ ਇਕ ਕਿੱਲੋ ਹੈਰੋਇਨ ਬਰਾਮਦ ਕਰ ਕੇ ਇਨੋਵਾ ਗੱਡੀ 'ਚ ਸਵਾਰ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਬਰਾਮਦਗੀ ਸੈੱਲ ਨੇ ਸੂਚਨਾ ਦੇ ਆਧਾਰ ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਪੱਟੀ ਖੇਤਰ 'ਚੋਂ ਕੀਤੀ ਹੈ।ਤਰਨਤਾਰਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐੱਸਪੀ ਪੜਤਾਲੀਆ ਹਰਜੀਤ ਸਿੰਘ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਤਰਨਤਾਰਨ ਦੇ ਇੰਚਾਰਜ ਸਬ ਇੰਸਪੈਕਟਰ ਸੁਖਰਾਜ ਸਿੰਘ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਇਲਾਕੇ ਵਿਚ ਨਸ਼ੇ ਦਾ ਧੰਦਾ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਨਾਰਕੋਟਿਕ ਸੈਲ ਪੱਟੀ ਦੇ ਇੰਚਾਰਜ ਸਬ ਇੰਸਪੈਕਟਰ ਬਲਰਾਜ ਸਿੰਘ ਸਮੇਤ ਪੱਟੀ ਦੇ ਪਿ੍ਰੰਗੜੀ ਪਿੰਡ ਕੋਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।ਇਸੇ ਦੌਰਾਨ ਸੂਹੀਏ ਵੱਲੋਂ ਦੱਸੀ ਇਨੋਵਾ ਗੱਡੀ ਨੰਬਰ ਐਮਐਚ43-ਡੀ-8597 ਨਾਕੇ 'ਤੇ ਪਹੁੰਚ ਗਈ, ਜਿਸ ਵਿਚ ਸਵਾਰ ਸੁਰਜੀਤ ਸਿੰਘ ਉਰਫ ਟੋਲੂ ਵਾਸੀ ਪੱਟੀ ਤੇ ਹਰਜੀਤ ਕੌਰ ਵਾਸੀ ਮੁੱਦਕੀ ਦੀ ਡੀਐੱਸਪੀ ਪੜਤਾਲੀਆ ਹਰਦੀਪ ਸਿੰਘ ਦੀ ਹਾਜ਼ਰੀ 'ਚ ਲਈ ਗਈ ਤਾਂ ਸੁਰਜੀਤ ਸਿੰਘ ਕੋਲੋਂ 800 ਤੇ ਹਰਜੀਤ ਕੌਰ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਦੋਵਾਂ ਨੂੰ ਗਿ੍ਫਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ ਪੱਟੀ 'ਚ ਦਰਜ ਕੀਤੇ ਮਾਮਲੇ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲੇ ਪਦਾਰਥ ਮੋਗਾ ਵਾਸੀ ਇਕ ਵਿਅਕਤੀ ਕੋਲੋਂ ਲਿਆਏ ਸਨ। ਉਨ੍ਹਾਂ ਦੱਸਿਆ ਕਿ ਹੋਰ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਇਹ ਕਿੰਨੇ ਸਮੇਂ ਤੋਂ ਕਾਰੋਬਾਰ ਕਰਦੇ ਆ ਰਹੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!