|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰਵਾ ਚੌਥ ਮੌਕੇ ਪਤੀ ਕੋਲੋਂ ਹੈਲਮੇਟ ਪਹਿਨਣ ਦਾ ਵਾਅਦਾ ਲੈਣ ਪਤਨੀਆਂ

ਮੀਡੀਆ ਡੈਸਕ — ਕਰਵਾ ਚੌਥ ਦੇ ਮੌਕੇ 'ਤੇ ਉੱਤਰ ਪ੍ਰਦੇਸ਼ ਦੀ ਇਟਾਵਾ ਪੁਲਸ ਨੇ ਬਿਨਾਂ ਹੈਲਮੇਟ ਮੋਟਰ ਸਾਈਕਲ ਚਲਾਉਣ ਵਾਲੇ ਨੌਜਵਾਨਾਂ ਨੂੰ ਹੈਲਮੇਟ ਵੰਡ ਕੇ ਸੜਕ ਜਾਗਰੂਕਤਾ ਦੀ ਅਨੋਖੀ ਪਹਿਲ ਕੀਤੀ ਹੈ। ਸੀਨੀਅਰ ਪੁਲਸ ਅਧਿਕਾਰੀ ਸੰਤੋਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਸੜਕ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰ ਬਣਦੀ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ — ਕਰਵਾ ਚੌਥ ਦੇ ਮੌਕੇ 'ਤੇ ਉੱਤਰ ਪ੍ਰਦੇਸ਼ ਦੀ ਇਟਾਵਾ ਪੁਲਸ ਨੇ ਬਿਨਾਂ ਹੈਲਮੇਟ ਮੋਟਰ ਸਾਈਕਲ ਚਲਾਉਣ ਵਾਲੇ ਨੌਜਵਾਨਾਂ ਨੂੰ ਹੈਲਮੇਟ ਵੰਡ ਕੇ ਸੜਕ ਜਾਗਰੂਕਤਾ ਦੀ ਅਨੋਖੀ ਪਹਿਲ ਕੀਤੀ ਹੈ। ਸੀਨੀਅਰ ਪੁਲਸ ਅਧਿਕਾਰੀ ਸੰਤੋਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਸੜਕ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰ ਬਣਦੀ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਦੀ ਹਿਫਾਜ਼ਤ ਹੁੰਦੀ ਹੈ। ਪਤੀ ਦੀ ਲੰਬੀ ਉਮਰ ਲਈ ਮਨਾਇਆ ਜਾਣ ਵਾਲਾ ਕਰਵਾ ਚੌਥ ਆਵਾਜਾਈ ਨਿਯਮਾਂ ਦੀ ਯਾਦ ਦਿਵਾਉਣ ਦਾ ਬਿਹਤਰੀਨ ਮੌਕਾ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਬਿਨਾਂ ਹੈਲਮੇਟ ਦੋ-ਪਹੀਆ ਵਾਹਨ ਚਲਾ ਰਹੇ ਨੌਜਵਾਨਾਂ ਨੂੰ ਉਸ ਸਮੇਂ ਹੈਲਮੇਟ ਸੌਂਪਿਆ ਜਾਵੇ, ਜਦੋਂ ਉਨ੍ਹਾਂ ਦੀ ਜੀਵਨ ਸਾਥਣ ਨਾਲ ਹੋਵੇ। ਇਸ ਤਿਉਹਾਰ ਦੇ ਜ਼ਰੀਏ ਔਰਤਾਂ ਅਤੇ ਪੁਰਸ਼ਾਂ ਨੂੰ ਇਕ ਸੀਖ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਟਾਵਾ ਪੁਲਸ ਨੇ ਬਕਾਇਦਾ ਇਕ ਦਰਜਨ ਹੈਲਮੇਟ ਵੀ ਵੰਡੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਕਰਵਾ ਚੌਥ 'ਤੇ ਔਰਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਤੀ ਤੋਂ ਹੈਲਮੇਟ ਦਾ ਤੋਹਫਾ ਲੈਣ ਅਤੇ ਹਮੇਸ਼ਾ ਪਹਿਨਣ ਦਾ ਵਚਨ ਲੈਣ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ 'ਚ ਲਾਪ੍ਰਵਾਹੀ ਦੀ ਵਜ੍ਹਾ ਕਰ ਕੇ ਸੜਕ ਹਾਦਸਿਆਂ ਵਿਚ ਹਰ ਸਾਲ 20 ਹਜ਼ਾਰ ਲੋਕ ਦਮ ਤੋੜ ਰਹੇ ਹਨ। ਤਿੰਨ ਗੁਣਾ ਵਧ ਯਾਨੀ ਕਿ 60 ਹਜ਼ਾਰ ਲੋਕ ਦਿਵਯਾਂਗ (ਅਪਾਹਜ) ਹੋ ਰਹੇ ਹਨ। ਜ਼ਿਆਦਾਤਰ ਸੜਕ ਹਾਦਸੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਨਾਲ ਹੁੰਦੇ ਹਨ। ਇਸ ਵਿਚ ਦੋ-ਪਹੀਆ ਵਾਹਨ ਸਵਾਰ ਨੌਜਵਾਨਾਂ ਦਾ ਬਿਨਾਂ ਹੈਲਮੇਟ ਗੱਡੀ ਚਲਾਉਣਾ ਸਭ ਤੋਂ ਵੱਡੀ ਵਜ੍ਹਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!