|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਸ ਵਲੋਂ ਐਨਕਾਊਂਟਰ ਦੋਰਾਨ ਗੈਂਗਸਟਰ ਜੈਪਾਲ ਭੁੱਲਰ ਦੀ ਮੌਤ

ਜਗਰਾਓਂ (ਦੇਵ ਇੰਦਰਜੀਤ) : ਦੋ-ਤਿੰਨ ਸੂਬਿਆਂ ਦੀ ਪੁਲਸ ਵਲੋਂ ਮਿਲ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਜਗਰਾਓਂ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਜੈਪਾਲ ਭੁੱਲਰ ਅਤੇ ਇਸ ਦੇ ਸਾਥੀਆਂ ਵਲੋਂ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਹੀ ਓਕੂ (ਓ. ਸੀ. ਸੀ. ਯੂਨਿਟ) ਟੀਮ ਵਲੋਂ ਭੁੱਲਰ ਦ

NRI Post Desk · 1996 ਦਿਨ ਪਹਿਲਾਂ · ਅੱਪਡੇਟ 1996 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਸ ਵਲੋਂ ਐਨਕਾਊਂਟਰ ਦੋਰਾਨ ਗੈਂਗਸਟਰ ਜੈਪਾਲ ਭੁੱਲਰ ਦੀ ਮੌਤ
📷 NRI Post Desk

ਜਗਰਾਓਂ (ਦੇਵ ਇੰਦਰਜੀਤ) : ਦੋ-ਤਿੰਨ ਸੂਬਿਆਂ ਦੀ ਪੁਲਸ ਵਲੋਂ ਮਿਲ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਜਗਰਾਓਂ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਜੈਪਾਲ ਭੁੱਲਰ ਅਤੇ ਇਸ ਦੇ ਸਾਥੀਆਂ ਵਲੋਂ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਹੀ ਓਕੂ (ਓ. ਸੀ. ਸੀ. ਯੂਨਿਟ) ਟੀਮ ਵਲੋਂ ਭੁੱਲਰ ਦੀ ਪੈੜ ਨੱਪੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੂੰ ਭੁੱਲਰ ਦੇ ਕਲਕੱਤਾ ਵਿਚ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਓਕੂ ਅਤੇ ਐੱਸ. ਟੀ. ਐੱਫ਼. ਵਲੋਂ ਸਾਂਝੇ ਆਪਰੇਸ਼ਨ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਜੈਪਾਲ ਭੁੱਲਰ ਪਹਿਲਾਂ ਕਲਕੱਤਾ ਦੇ ਇਕ ਹੋਟਲ ਵਿਚ ਠਹਿਰਾਇਆ ਸੀ ਜਿਸ ਤੋਂ ਬਾਅਦ ਉਹ ਉਥੇ ਕਿਸੇ ਦੀ ਘਰ ਵਿਚ ਲੁੱਕ ਗਿਆ। ਪੁਲਸ ਵਲੋਂ ਲਗਾਤਾਰ ਤਿੰਨ ਦਿਨ ਤਕ ਭੁੱਲਰ ਦੀ ਰੇਕੀ ਕੀਤੀ ਗਈ ਅਤੇ ਅੱਜ ਪੁਲਸ ਨੇ ਪੂਰੀ ਤਰ੍ਹਾਂ ਘੇਰਾਬੰਦੀ ਕਰਕੇ ਪਹਿਲਾਂ ਭੁੱਲਰ ਨੂੰ ਆਤਮਸਮਰਪਣ ਕਰਨ ਲਈ ਆਖਿਆ ਜਿਸ ’ਤੇ ਦੋਵਾਂ ਪਾਸਿਓਂ ਹੋਈ ਗੋਲੀਬਾਰੀ ਵਿਚ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਵਲੋਂ ਕਲਕੱਤਾ ਵਿਚ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕੀਤੀ ਹੈ।

ਗੈਂਗਸਟਰ ਜੈਪਾਲ ਭੁੱਲਰ ਏ-ਕੈਟਾਗਰੀ ਦਾ ਗੈਂਗਸਟਰ ਸੀ ਅਤੇ ਪੰਜਾਬ ਪੁਲਸ ਪਿਛਲੇ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਹੈ। ਭੁੱਲਰ ’ਤੇ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਵਿਚ ਵੀ ਅਨੇਕਾਂ ਮਾਮਲੇ ਦਰਜ ਸਨ। ਪੰਜਾਬ ਪੁਲਸ ਵਲੋਂ ਜੈਪਾਲ ਭੁੱਲਰ ’ਤੇ ਇਨਾਮ ਵੀ ਰੱਖਿਆ ਗਿਆ ਸੀ। ਜੈਪਾਲ ਭੁੱਲਰ ਦੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨਾਲ ਵੀ ਗੂੜ੍ਹੇ ਸੰਬੰਧ ਸਨ ਅਤੇ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੀ ਮੌਤ ਤੋਂ ਬਾਅਦ ਭੁੱਲਰ ਉਨ੍ਹਾਂ ਦੀ ਗੈਂਗ ਨੂੰ ਚਲਾ ਰਿਹਾ ਸੀ। ਗੈਂਗਸਟਰ ਸੁੱਖਾ ਕਾਹਲਵਾਂ ਅਤੇ ਰੌਕੀ ਫਾਜ਼ਿਲਕਾ ਕਤਲ ਕਾਂਡ ਵਿਚ ਵੀ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!