|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐੱਨਆਈਏ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਛਾਪੇ

ਅੰਮ੍ਰਿਤਸਰ/ਗੁਰਦਾਸਪੁਰ (ਦੇਵ ਇੰਦਰਜੀਤ)- ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਛਾਪੇ ਮਾਰ ਕੇ ਲੋਹਾਰਕਾ ਰੋਡ ਦੇ ਇੱਕ ਘਰ ’ਚੋਂ 20 ਲੱਖ ਰੁਪਏ ਅਤੇ 9 ਐੱਮਐੱਮ ਪਿਸਤੌਲ ਦੇ 130 ਕਾਰਤੂਸ ਬਰਾਮਦ ਕੀਤੇ। ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐੱਨਆਈਏ ਵੱਲੋਂ ਇਹ ਛਾਪੇ ਪਾਕਿਸਤਾਨ ਅਧਾਰਤ ਅਤਿਵਾਦੀ ਗੁੱਟ ਹਿਜ਼

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐੱਨਆਈਏ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਛਾਪੇ
📷 NRI Post Desk

ਅੰਮ੍ਰਿਤਸਰ/ਗੁਰਦਾਸਪੁਰ (ਦੇਵ ਇੰਦਰਜੀਤ)- ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਛਾਪੇ ਮਾਰ ਕੇ ਲੋਹਾਰਕਾ ਰੋਡ ਦੇ ਇੱਕ ਘਰ ’ਚੋਂ 20 ਲੱਖ ਰੁਪਏ ਅਤੇ 9 ਐੱਮਐੱਮ ਪਿਸਤੌਲ ਦੇ 130 ਕਾਰਤੂਸ ਬਰਾਮਦ ਕੀਤੇ। ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐੱਨਆਈਏ ਵੱਲੋਂ ਇਹ ਛਾਪੇ ਪਾਕਿਸਤਾਨ ਅਧਾਰਤ ਅਤਿਵਾਦੀ ਗੁੱਟ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਿਤ ਨਸ਼ਾ-ਅਤਿਵਾਦ ਦੇ ਕੇਸ ਤਹਿਤ ਮਾਰੇ ਗਏ।

ਸੰਬੰਧਿਤ ਖ਼ਬਰਾਂ

ਅੰਮ੍ਰਿਤਸਰ ਵਿਚਲਾ ਘਰ ਮਨਪ੍ਰੀਤ ਸਿੰਘ ਨਾਮੀ ਇੱਕ ਵਿਅਕਤੀ ਦਾ ਹੈ, ਜੋ ਬਟਾਲਾ ਦੇ ਪਿੰਡ ਕਾਲਾ ਅਫਗਾਨਾ ਦਾ ਵਾਸੀ ਹੈ ਅਤੇ ਕੁਝ ਮਹੀਨੇ ਪਹਿਲਾਂ ਹੀ ਉਸ ਨੇ ਇੱਥੇ ਇਹ ਮਕਾਨ ਖਰੀਦਿਆ ਹੈ। ਐੱਨਆਈਏ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਇਹ ਵਿਅਕਤੀ ਨਸ਼ਾ ਤਸਕਰ ਰਣਜੀਤ ਸਿੰਘ ਉਰਫ ਚੀਤਾ ਅਤੇ ਇਕਬਾਲ ਸਿੰਘ ਉਰਫ ਸ਼ੇਰਾ ਦਾ ਸਾਥੀ ਹੈ। ਚੀਤਾ ਅਤੇ ਸ਼ੇਰਾ ਦਾ ਸਬੰਧ ਕਸ਼ਮੀਰ ਵਿੱਚ ਅਤਿਵਾਦੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਨਾਲ ਵੀ ਸੀ। ਇਸ ਮਾਮਲੇ ਦਾ ਖੁਲਾਸਾ ਅਪਰੈਲ 2020 ਵਿੱਚ ਉਸ ਵੇਲੇ ਹੋਇਆ ਸੀ, ਜਦੋਂ ਅੰਮ੍ਰਿਤਸਰ ਪੁਲੀਸ ਨੇ ਇਸੇ ਜਥੇਬੰਦੀ ਦੇ ਕਾਰਕੁਨ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਕੋਲੋਂ 29 ਲੱਖ ਰੁਪਏ ਅਤੇ ਇੱਕ ਟਰੱਕ ਬਰਾਮਦ ਕੀਤਾ ਗਿਆ ਸੀ। ਮਗਰੋਂ ਇਹ ਮਾਮਲਾ ਐੱਨਆਈਏ ਨੂੰ ਸੌਂਪ ਦਿੱਤਾ ਗਿਆ ਸੀ।

ਐੱਨਆਈਏ ਦੇ ਅਧਿਕਾਰੀਆਂ ਅਨੁਸਾਰ ਮਨਪ੍ਰੀਤ ਹਵਾਲਾ ਅਪਰੇਟਰ ਹੈ, ਜੋ ਤਸਕਰੀ ਰਾਹੀਂ ਆਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਅਗਾਂਹ ਪਹੁੰਚਾਉਂਦਾ ਹੈ। ਇਹ ਕੰਮ ਉਹ ਚੀਤਾ ਅਤੇ ਸ਼ੇਰਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਦਾ ਹੈ। ਟੀਮ ਨੇ ਇੱਕ ਕਾਰ, ਇੱਕ ਦੋਪਹੀਆ ਵਾਹਨ ਅਤੇ ਜਾਇਦਾਦ ਦੇ ਦਸਤਾਵੇਜ਼ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!