|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪੁਲਿਸ ਨੇ ਸਮਾਜਸੇਵੀ ਲੱਖਾ ਸਿਧਾਣਾ ਤੇ ਹੋਰਾਂ 'ਤੇ ਮਾਮਲਾ ਦਰਜ ਕੀਤਾ

ਲੰਬੀ : ਥਾਣਾ ਲੰਬੀ ਦੇ ਪੁਲਿਸ ਨੇ ਸਮਾਜਸੇਵੀ ਲੱਖਾ ਸਿਧਾਣਾ ਤੇ ਹੋਰਾਂ 'ਤੇ ਮਾਮਲਾ ਦਰਜ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਤੋਂ ਸ਼ੁਰੂ ਕੀਤਾ ਮਾਰਚ ਸ਼ਾਮ ਨੂੰ ਪਿੰਡ ਬਾਦਲ ਪਹੁੰਚਿਆ, ਜਿਸ ਵਿਚ ਸ਼ਾਮਲ ਹੋਣ ਲਈ ਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਬੀ : ਥਾਣਾ ਲੰਬੀ ਦੇ ਪੁਲਿਸ ਨੇ ਸਮਾਜਸੇਵੀ ਲੱਖਾ ਸਿਧਾਣਾ ਤੇ ਹੋਰਾਂ 'ਤੇ ਮਾਮਲਾ ਦਰਜ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਤੋਂ ਸ਼ੁਰੂ ਕੀਤਾ ਮਾਰਚ ਸ਼ਾਮ ਨੂੰ ਪਿੰਡ ਬਾਦਲ ਪਹੁੰਚਿਆ, ਜਿਸ ਵਿਚ ਸ਼ਾਮਲ ਹੋਣ ਲਈ ਲੱਖਾ ਸਿਧਾਣਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਸੀ। ਥਾਣਾ ਲੰਬੀ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਬਾਦਲ ਵਿਖੇ ਰੋਸ ਮਾਰਚ ਵਿਚ ਸ਼ਾਮਲ ਹੋਣ ਵਾਲੀਆਂ ਗੱਡੀਆਂ ਦਾ ਕਾਫ਼ਲਾ ਆਇਆ, ਜਿਨ੍ਹਾਂ 'ਤੇ ਕਾਲੇ ਰੰਗ ਦੇ ਝੰਡੇ ਲੱਗੇ ਹੋਏ ਸਨ ਤੇ ਉੱਪਰ ਸਪੀਕਰ ਲੱਗਾ ਹੋਇਆ ਸੀ।

ਸੰਬੰਧਿਤ ਖ਼ਬਰਾਂ

ਇਸ ਕਾਫ਼ਲੇ ਦੀ ਅਗਵਾਈ ਸਕਾਰਪੀਓ ਗੱਡੀ ਵਿਚ ਸਵਾਰ ਲੱਖਾ ਸਿਧਾਣਾ ਕਰ ਰਹੇ ਸਨ ਤੇ ਉਸ ਨਾਲ ਗੱਡੀ ਵਿਚ 8-10 ਵਿਅਕਤੀ ਹੋਰ ਸਨ। ਇਨ੍ਹਾਂ ਪਿੱਛੇ 60-70 ਗੱਡੀਆਂ ਦਾ ਕਾਫ਼ਲਾ ਸੀ, ਜਿਸ ਵਿਚ ਕਾਫ਼ੀ ਲੋਕ ਸਵਾਰ ਸਨ।ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਲੱਖਾ ਸਿਧਾਣਾ ਨੂੰ ਬੈਰੀਗੇਟ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੱਖਾ ਸਿਧਾਣਾ ਨੇ ਗੱਡੀ ਪਿੱਛੇ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਮਾਰਨ ਦੀ ਨੀਯਤ ਨਾਲ ਸਕਾਰਪੀਓ ਗੱਡੀ ਨਾਕੇ ਵਿਚ ਮਾਰੀ, ਜਿਸ ਨਾਲ ਡਿਊਟੀ ਵਿਚ ਵਿਘਨ ਪਿਆ ਤੇ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਵੀ ਲੱਗੀਆਂ। ਥਾਣਾ ਲੰਬੀ ਦੀ ਪੁਲਿਸ ਨੇ ਲੱਖਾ ਸਿਧਾਣਾ ਸਮੇਤ 60-70 ਗੱਡੀਆਂ ਦੇ ਅਣਪਛਾਤੇ ਲੋਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!