|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੌੜ ਬੰਬ ਧਮਾਕੇ ਦੇ 3 ਸਾਲ ਬਾਅਦ ਪੁਲਿਸ ਨੇ ਮਾਮਲੇ ਵਿਚ ਨਾਮਜ਼ਦ ਤਿੰਨ ਡੇਰਾ ਪੇ੍ਰਮੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀਆਂ ਤਸਵੀਰਾਂ ਜਾਰੀ

ਬਠਿੰਡਾ (ਇੰਦਰਜੀਤ ਸਿੰਘ) : ਮੌੜ ਬੰਬ ਧਮਾਕੇ ਦੇ ਤਿੰਨ ਸਾਲ ਬਾਅਦ ਪੁਲਿਸ ਨੇ ਮਾਮਲੇ ਵਿਚ ਨਾਮਜ਼ਦ ਤਿੰਨ ਡੇਰਾ ਪੇ੍ਰਮੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਤਲਵੰਡੀ ਸਾਬੋ ਦੀ ਅਦਾਲਤ ਨੇ ਡੇਰਾ ਸਿਰਸਾ ਦੀ ਵਰਕਸ਼ਾਪ ਦੇ ਇੰਚਾਰਜ ਡੇਰਾ ਪ੍ਰੇਮੀਆਂ ਗੁਰਤੇਜ ਸਿੰਘ ਉਰਫ਼ ਕਾਲਾ ਪੁੱਤਰ ਰੁਲੀਆ ਰਾਮ ਵਾਸੀ ਆਲੀਕਾ ਜ਼ਿਲ੍ਹਾ ਸਿਰਸਾ ਹਰਿਆਣਾ, ਅਮਰੀਕ ਸ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਠਿੰਡਾ (ਇੰਦਰਜੀਤ ਸਿੰਘ) : ਮੌੜ ਬੰਬ ਧਮਾਕੇ ਦੇ ਤਿੰਨ ਸਾਲ ਬਾਅਦ ਪੁਲਿਸ ਨੇ ਮਾਮਲੇ ਵਿਚ ਨਾਮਜ਼ਦ ਤਿੰਨ ਡੇਰਾ ਪੇ੍ਰਮੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਤਲਵੰਡੀ ਸਾਬੋ ਦੀ ਅਦਾਲਤ ਨੇ ਡੇਰਾ ਸਿਰਸਾ ਦੀ ਵਰਕਸ਼ਾਪ ਦੇ ਇੰਚਾਰਜ ਡੇਰਾ ਪ੍ਰੇਮੀਆਂ ਗੁਰਤੇਜ ਸਿੰਘ ਉਰਫ਼ ਕਾਲਾ ਪੁੱਤਰ ਰੁਲੀਆ ਰਾਮ ਵਾਸੀ ਆਲੀਕਾ ਜ਼ਿਲ੍ਹਾ ਸਿਰਸਾ ਹਰਿਆਣਾ, ਅਮਰੀਕ ਸਿੰਘ ਉਰਫ਼ ਸ਼ੰਕਰ ਪੁੱਤਰ ਹਰਭਜਨ ਸਿੰਘ ਵਾਸੀ ਬਾਦਲਗੜ੍ਹ ਥਾਣਾ ਮੂਣਕ ਜ਼ਿਲ੍ਹਾ ਸੰਗਰੂਰ ਤੇ ਅਵਤਾਰ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਮੈਂਸੀ ਮਾਜਰਾ ਥਾਣਾ ਪਿਹੋਵਾ ਜ਼ਿਲ੍ਹਾ ਕੁੁਰੂਕਸ਼ੇਤਰ ਨੂੰ ਅਕਤੂਬਰ 2018 ਵਿਚ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਭਗੌੜੇ ਚੱਲ ਰਹੇ ਉਕਤ ਡੇਰਾ ਪ੍ਰੇਮੀਆਂ ਦੇ ਸਕੈਚ ਜਾਰੀ ਕੀਤੇ ਸਨ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮੌੜ ਬੰਬ ਕਾਂਡ ਦੀ ਜਾਂਚ ਲਈ ਪੁਰਾਣੀ ਐੱਸਆਈਟੀ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਏਡੀਜੀਪੀ ਕਾਨੂੰਨ ਵਿਵਸਥਾ ਈਸ਼ਵਰ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਦਾ ਗਠਨ ਕੀਤਾ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਹਰਿਆਣਾ ਹਾਈਕੋਰਟ ਨੇ 18 ਅਕਤੂਬਰ, 2019 ਨੂੰ ਐੱਸਆਈਟੀ ਨੂੰ ਇਸ ਮਾਮਲੇ ਦੀ ਪੜਤਾਲ ਕਰਕੇ ਤਿੰਨ ਮਹੀਨਿਆਂ ਵਿਚ ਇਸ ਦੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਚਾਰ ਦਿਨ ਪਹਿਲਾਂ 31 ਜਨਵਰੀ, 2017 ਨੂੰ ਤਲਵੰਡੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੁੜਮ ਹਰਮਿੰਦਰ ਸਿੰਘ ਜੱਸੀ ਦੀ ਚੋਣ ਰੈਲੀ ਨੇੜੇ ਕੁੱਕਰ ਬੰਬ ਧਮਾਕਾ ਹੋਇਆ ਸੀ। ਧਮਾਕੇ ਵਿਚ ਪੰਜ ਮਾਸੂਮ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਜਦੋਂਕਿ 23 ਵਿਅਕਤੀ ਜ਼ਖ਼ਮੀ ਹੋ ਗਏ ਸਨ।

ਫਰਵਰੀ 2018 ਵਿਚ ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿਚ ਚਾਰ ਗਵਾਹਾਂ ਨੂੰ ਤਲਵੰਡੀ ਸਾਬੋ ਦੀ ਅਦਾਲਤ ਵਿਚ ਪੇਸ਼ ਕੀਤਾ ਸੀ। ਪੇਸ਼ ਕੀਤੇ ਗਵਾਹਾਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਬੰਬ ਧਮਾਕੇ ਵਿਚ ਵਰਤੀ ਗਈ ਕਾਰ ਡੇਰਾ ਸਿਰਸਾ ਦੇ ਮੁਖੀ ਦੀ ਵਰਕਸ਼ਾਪ ਦੇ ਇੰਚਾਰਜ ਗੁਰਤੇਜ ਸਿੰਘ ਕਾਲਾ ਵਾਸੀ ਅਲੀਕਾ ਹਰਿਆਣਾ ਦਿੱਲੀ ਤੋਂ ਖ਼ਰੀਦ ਕੇ ਲਿਆਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨਾਂ ਵਿਅਕਤੀਆਂ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਸੀ।31 ਜਨਵਰੀ, 2017 ਨੂੰ ਹਰਮਿੰਦਰ ਸਿੰਘ ਜੱਸੀ ਦੇ ਚੋਣ ਜਲਸੇ ਪਿੱਛੋਂ ਕੁੱਕਰ ਬੰਬ ਧਮਾਕਾ ਹੋਇਆ ਸੀ। ਬੰਬ ਧਮਾਕੇ ’ਚ ਪੰਜ ਬੱਚਿਆਂ ਸਣੇ ਸੱਤ ਦੀ ਮੌਤ ਹੋਈ ਸੀ ਤੇ 23 ਲੋਕ ਜ਼ਖ਼ਮੀ ਹੋ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!